ਸਾਡੇ ਨਾਲ ਸ਼ਾਮਲ

Follow us

9.4 C
Chandigarh
Thursday, January 22, 2026
More
    Home Breaking News ਮੀਤ ਹੇਅਰ ਦੀ ਹ...

    ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਤਸਵੀਰ ਆਈ ਸਾਹਮਣੇ

    Meet Hayer
    ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਤਸਵੀਰ ਆਈ ਸਾਹਮਣੇ

    (ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ’ਚ ਬੱਝਣ ਜਾ ਰਹੇ ਹਨ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਨ ਕੌਰ ਮੰਗਣੀ ਕਰਵਾਉਣਗੇ। ਇਹ ਜੋੜਾ 7 ਨਵੰਬਰ ਨੂੰ ਵਿਆਹ ਬੰਧਨ ’ਚ ਬੱਝੇਗਾ। ਕੈਬਨਿਟ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਦੀ ਇਕ ਤਸਵੀਰ ਵੀ ਸਾਹਮਣੇ ਆਈ ਹੈ। ਇਹ ਤਸਵੀਰ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਆਪਣੇ ਫੇਸਬੁੱਕ ’ਤੇ ਸ਼ੇਅਰ ਕਰਕੇ ਵਧਾਈ ਦਿੱਤੀ ਹੈ। ਨੀਲ ਗਰਗ ਨੇ ਲਿਖਿਆ ਕਿ ਛੋਟੇ ਭਰਾ ਅਤੇ ਪੰਜਾਬ ਕੈਬਿਨੇਟ ਮੰਤਰੀ ਮੀਤ ਹੇਅਰ ਜੀ ਜੋ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ, ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਹਮੇਸ਼ਾ ਖੁਸ਼ੀਆਂ ਬਖਸ਼ੇ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ’ਚ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਵੀ ਪਹੁੰਚਣਗੇ। (Marriage)

    ਇਹ ਵੀ ਪੜ੍ਹੋ : ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਬੱਝਣਗੇ ਵਿਆਹ ਬੰਧਨ ’ਚ

    ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂ ਸੱਤਾ ‘ਚ ਆਉਣ ਤੋਂ ਬਾਅਦ ਵਿਆਹ ਬੰਧਨ ’ਚ ਬੱਝ ਚੁੱਕੇ ਹਨ ਜਿਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ,ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝ ਚੁੱਕੇ ਹਨ। (Marriage)

    LEAVE A REPLY

    Please enter your comment!
    Please enter your name here