Farmers Meeting: ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ, ਜਾਣੋ ਕੀ ਬਣਿਆ…

Farmers Meeting
Farmers Meeting: ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ, ਜਾਣੋ ਕੀ ਬਣਿਆ...

4 ਮਈ ਨੂੰ ਹੋਵੇਗੀ ਅਗਲੀ ਮੀਟਿੰਗ

  • ਕਿਸਾਨਾਂ ਤੇ ਕੇਂਦਰ ਸਰਕਾਰ ਦੀ ਸੱਤਵੀਂ ਗੜੇ ਦੀ ਹੋਈ ਮੀਟਿੰਗ

Farmers Meeting: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ ‘ਤੇ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਹੋਈ। ਇਹ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਜੋ ਕਿ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆਏ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।

ਇਹ ਵੀ ਪੜ੍ਹੋ: MSP Update: ਕਿਸਾਨਾਂ ਲਈ ਅਹਿਮ ਖਬਰ, ਪਹਿਲੀ ਅਪਰੈਲ ਤੋਂ MSP ‘ਤੇ ਫਸਲਾਂ ਦੀ ਖਰੀਦ ਸ਼ੁਰੂ, ਲਵੋ ਪੂਰੀ

ਮੀਟਿੰਗ ’ਚ ਕਿਸਾਨਾਂ ਵੱਲੋਂ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚੇ ਸਨ। ਦੂਜੇ ਪਾਸੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ।

LEAVE A REPLY

Please enter your comment!
Please enter your name here