ਬ੍ਰਹਮ ਮਹਿੰਦਰਾ, ਸੁੱਖ ਸਰਕਾਰੀਆਂ, ਸਿੱਧੂ ਤੇ ਧਰਮਸੋਤ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਚਾਰਾਂ
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਸੱਚ ਕਹੂੰ ਨਿਊਜ਼, ਅੰਮ੍ਰਿਤਸਰ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਅੱਜ ਲਗਾਤਾਰ ਦੂਸਰੇ ਦਿਨ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸ੍ਰ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ, ਸਥਾਨਕ ਸਰਕਾਰਾਂ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਅਤੇ ਜੰਗਲਾਤ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਰੇਲ ਹਾਦਸੇ ਦੇ ਪੀੜਤਾਂ ਦੇ ਚੱਲ ਰਹੇ ਇਲਾਜ, ਪੀੜਤਾਂ ਦੇ ਮੁੜ ਵਸੇਬੇ ਦੀ ਯੋਜਨਾਬੰਦੀ ਤੇ ਰਾਹਤ ਕਾਰਜਾਂ ਦੀ ਨਜ਼ਰਸਾਨੀ ਕਰਨ ਲਈ ਪੁੱਜੇ
ਇਨ੍ਹਾਂ ਨੇ ਡਿਪਟੀ ਕਮਿਸ਼ਨਰ ਸ੍ਰ. ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐੱਸ ਸ੍ਰੀਵਾਸਤਵਾ, ਮੇਅਰ ਸ੍ਰ. ਕਰਮਜੀਤ ਸਿੰਘ ਰਿੰਟੂ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਪਿੰ੍ਰਸੀਪਲ ਮੈਡੀਕਲ ਕਾਲਜ ਸ੍ਰੀਮਤੀ ਸੁਜਾਤਾ ਸ਼ਰਮਾ ਤੇ ਇਲਾਜ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਇਸ ਉਪਰੰਤ ਸਾਰੇ ਮੰਤਰੀ ਗੁਰੂ ਨਾਨਕ ਹਸਪਤਾਲ ਤੇ ਸਿਵਲ ਹਸਪਤਾਲ ‘ਚ ਮਰੀਜ਼ਾਂ ਦਾ ਹਾਲ-ਚਾਲ ਅਤੇ ਡਾਕਟਰਾਂ ਕੋਲੋਂ ਮਰੀਜਾਂ ਲਈ ਕਿਸੇ ਕਿਸਮ ਦੀ ਜ਼ਰੂਰਤ ਦਾ ਪਤਾ ਲਗਾਉਣ ਲਈ ਪੁੱਜੇ
ਸ੍ਰੀ ਮਹਿੰਦਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਮਰੀਜ਼ਾਂ ਦੀ ਸਿਹਤ ਦਾ ਹਾਲ-ਚਾਲ ਪੁੱਛਦਿਆਂ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਦੀ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵੱਡੇ ਹਸਪਤਾਲ ਚਾਹੇ ਉਹ ਨਿੱਜੀ ਖੇਤਰ ਦੇ ਹੀ ਕਿਉਂ ਨਾ ਹੋਣ, ਰੈਫਰ ਕਰ ਸਕਦੇ ਹਨ ਉਨ੍ਹਾਂ ਕਿਹਾ ਕਿ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ ਤੇ ਇਨ੍ਹਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਤੱਕ ਜਾਰੀ ਰਹੇਗਾ
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਕੁ ਸ਼ਰਾਰਤੀ ਕਿਸਮ ਦੇ ਰਾਜਸੀ ਵਿਅਕਤੀਆਂ ਦੇ ਮਗਰ ਲੱਗ ਕੇ ਮਾਹੌਲ ਨੂੰ ਪੁੱਠੀ ਰੰਗਤ ਨਾ ਦੇਣ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਰੋਕਣ ਨਾ, ਸਗੋਂ ਆਪ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਉਣ ਉਨ੍ਹਾਂ ਸਮੁੱਚੇ ਜ਼ਿਲ੍ਹਾ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।