ਅੰਦੋਲਨ ਤੇਜ਼ ਕਰਨ ਲਈ ਘੜਨਗੇ ਰਣਨੀਤੀ
ਚੰਡੀਗੜ੍ਹ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਕਿਸਾਨ ਡਟੇ ਹੋਏ ਹਨ। ਕਿਸਾਨ ਅੰਦੋਲਨ ਅੱਜ 15ਵੇਂ ਦਿਨ ‘ਚ ਦਾਖਲ ਹੋ ਗਿਆ। ਸਰਕਾਰ ਦਾ ਲਿਖਤੀ ਪ੍ਰਸਤਾਵ ਰੱਦ ਕਰਨ ਤੋਂ ਬਾਅਦ ਅੰਦੋਲਨ ਤੇਜ਼ ਕਰਨ ਲਈ ਅੱਜ ਕਿਸਾਨ ਆਗੂ ਰਣਨੀਤੀ ਤੈਅ ਕਰਨਗੇ। ਅੱਜ ਕਿਸਾਨ ਜਥੇਬੰਦੀਆਂ ਦੀ 2 ਵਜੇ ਸਿੰਘੂ ਬਾਰਡਰ ‘ਤੇ ਮੀਟਿੰਗ ਕਰਨਗੇ।
ਇਸ ਮੀਟਿੰਗ ‘ਚ ਕਿਸਾਨ ਜਥੇਬੰਦੀਆਂ ਦੇ ਆਗੂ ਅਗਲੀ ਰਣਨੀਤੀ ਤੈਅ ਕਰਨਗੇ। ਸਿੰਘੂ ਬਾਰਡਰ ‘ਤੇ ਕਿਸਾਨ ਵੱਡੀ ਗਿਣਤੀ ‘ਚ ਪੁੱਜੇ ਹੋਏ ਤੇ ਕਿਸਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਸਰਕਾਰ ਨੇ ਲਿਖਤੀ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਸਾਨਾਂ ਨੇ ਕਿਹਾ ਸੀ ਕਿ ਸਾਨੂੰ ਸਿਰਫ਼ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰੀ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਸਰਕਾਰ ਦਰਮਿਆਨ ਛੇ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ। ਕਿਸਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਕਰਦੇ ਉਦੋਂ ਤੱਕ ਅਸੀਂ ਇੱਥੋਂ ਵਾਪਸ ਨਹੀਂ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.