ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਹੋਵੇਗਾ ਵਿਚਾਰ (Meeting Journalists )
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ 7 ਮਈ ਨੂੰ ਸਵੇਰੇ 10 ਵਜੇ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਚ ਕਰਵਾਈ ਜਾ ਰਹੀ ਸੂਬਾਈ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਇਕਾਈ ਦੀ ਇੱਕ ਅਹਿਮ ਮੀਟਿੰਗ ਕਨਵੀਨਰ ਭੂਸ਼ਨ ਸੂਦ ਦੀ ਪ੍ਰਧਾਨਗੀ ਹੇਠ ਹੋਈ,
ਜਿਸ ਵਿਚ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਚੇਅਰਮੈਨ ਬਲਬੀਰ ਸਿੰਘ ਜੰਡੂ, ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਜੈ ਸਿੰਘ ਛਿੱਬੜ, ਪ੍ਰੈਸ ਕਲੱਬ ਦੇ ਜ਼ਿਲ੍ਹਾ ਪ੍ਰਧਾਨ ਅਜੈ ਮਲਹੋਤਰਾ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਹਿਕ, ਪੱਤਰਕਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਕੁਮਾਰ ਜੱਜੀ, ਪਰਮਿੰਦਰ ਸਿੰਘ ਬਖਸ਼ੀ, ਰਾਜੀਵ ਸੂਦ, ਜਗਦੇਵ ਸਿੰਘ, ਅਰੁਣ ਆਹੂਜਾ, ਬਿਕਰਮਜੀਤ ਸਿੰਘ ਸਹੋਤਾ, ਅਮਰਬੀਰ ਸਿੰਘ ਚੀਮਾ, ਦੀਪਕ ਸੂਦ, ਜਸਵੰਤ ਸਿੰਘ ਪੱਪੀ, ਗੁਰਚਰਨ ਸਿੰਘ ਜੰਜੂਆ, ਜੋਗਿੰਦਰਪਾਲ ਫੈਜੂਲਾਪੁਰੀਆ, ਰਣਜੀਤ ਸਿੰਘ ਘੁੰਮਣ, ਸਵਰਨ ਸਿੰਘ ਨਿਰਦੋਸ਼ੀ, ਰੂਪ ਨਰੇਸ਼, ਹਿਤੇਸ਼ ਸ਼ਰਮਾ, ਪ੍ਰਮੋਦ ਭਾਰਦਵਾਜ, ਰਵਿੰਦਰ ਕੌਰ, ਦਰਸ਼ਨ ਸਿੰਘ ਬੌਦਲੀ, ਸਮਸ਼ੇਰ ਸਿੰਘ ਖੇੜੀ ਸੋਢੀਆਂ, ਰਿਸ਼ੂ ਡੱਲਾ ਆਦਿ ਨੇ ਵਿਚਾਰ ਪੇਸ਼ ਕੀਤੇ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ।
ਇਸ ਮੌਕੇ ਸੂਬਾ ਪ੍ਰਧਾਨ ਸ੍ਰੀ ਜੰਮੂ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ-ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦੋਂਕਿ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ, ਸੀਨੀਅਰ ਪੱਤਰਕਾਰ ਐਸ.ਐਨ ਸਿਨਹਾ, ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜੋਰਾ ਸਿੰਘ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਦੇ 200 ਦੇ ਕਰੀਬ ਸੀਨੀਅਰ ਪੱਤਰਕਾਰ ਇਸ ਸਮਾਗਮ ਵਿਚ ਭਾਗ ਲੈਣਗੇ ਅਤੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ