ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਭਲਕੇ 9 ਜੂਨ ਨੂੰ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਭਲਕੇ 9 ਜੂਨ ਨੂੰ

ਕੋਟਕਪੂਰਾ, (ਸੁਭਾਸ਼ ਸ਼ਰਮਾ)| ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਜਨਰਲ ਸਕੱਤਰ ਅਸ਼ੋਕ ਕੌਸ਼ਲ, ਵਿੱਤ ਸਕੱਤਰ ਸੋਮਨਾਥ ਅਰੋੜਾ ਤੇ ਪ੍ਰੈੱਸ ਸਕੱਤਰ ਇਕਬਾਲ ਸਿੰਘ ਮੰਘੇੜਾ ਨੇ ਦੱਸਿਆ ਹੈ ਕਿ ਜੱਥੇਬੰਦੀ ਦੀ ਮਹੀਨਾਵਾਰ ਮੀਟਿੰਗ ਮਿਤੀ 9 ਜੂਨ ਦਿਨ ਵੀਰਵਾਰ ਨੂੰ ਸਵੇਰੇ ਠੀਕ 9 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਬੱਸ ਸਟੈਂਡ ਕੋਟਕਪੂਰਾ ਵਿਖੇ ਰੱਖੀ ਗਈ ਹੈ| ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੀ ਚੁੱਪ ਜਿਵੇਂ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਦੋ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਗਈਆਂ ਤਰੁੱਟੀਆਂ ਦੂਰ ਕਰਨਾ ਆਦਿ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੀ ਅਗਲੀ ਰਣਨੀਤੀ ਘੜੀ ਜਾਵੇਗੀ|

ਆਗੂਆਂ ਨੇ ਕਿਹਾ ਕਿ ਜੇਕਰ 9 ਜੂਨ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਦਰਮਿਆਨ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 16 ਜੂਨ ਤੋੰ 21 ਜੂਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ|

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here