ਐਸਵਾਈਐਲ ’ਤੇ ਮੀਟਿੰਗ ਅੱਜ, ਹਰਿਆਣਾ ਮੰਗ ਰਿਹੈ 3.5 ਐੱਮਏਐਫ ਪਾਣੀ, ਪੰਜਾਬ ਇੱਕ ਬੂੰਦ ਵੀ ਦੇਣ ਨੂੰ ਨਹੀਂ ਤਿਆਰ

SYL Issue
  • ਪਿਛਲੇ 46 ਸਾਲਾਂ ਤੋਂ ਚੱਲ ਰਿਹਾ ਐ ਵਿਵਾਦ, ਵੰਡ ਦਾ ਨੋਟੀਫਿਕੇਸ਼ਨ ਹੋਣ ਦੇ ਬਾਵਜ਼ੂਦ ਪੰਜਾਬ ਨਹੀਂ ਦੇ ਰਿਹਾ ਐ ਪਾਣੀ

(ਅਸ਼ਵਨੀ ਚਾਵਲਾ) ਚੰਡੀਗੜ੍ਹ l
ਸਤਲੁਜ-ਯਮੁਨਾ ਨਹਿਰ ਰਾਹੀਂ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਕਾਰ ਭਲਕੇ ਮੀਟਿੰਗ ਹੋਣ ਜਾ ਰਹੀ ਹੈ ਪਰ ਇਸ ਮਾਮਲੇ ਵਿੱਚ ਅੱਜ ਵੀ ਕਿਸੇ ਵੀ ਸਿੱਟੇ ’ਤੇ ਪੁੱਜੇ ਜਾਣ ਦੀ ਉਮੀਦ ਘੱਟ ਹੀ ਨਜ਼ਰ ਆ ਰਹੀ ਹੈ, ਕਿਉਂਕਿ ਹਰਿਆਣਾ ਵੱਲੋਂ ਪਹਿਲਾਂ ਤੋਂ ਕੀਤੀ ਜਾ ਰਹੀ ਮੰਗ ਅਨੁਸਾਰ 3.5 ਐਮਏਐਫ ਪਾਣੀ ਦੇਣ ਦੀ ਮੰਗ ਪੂਰੇ ਜ਼ੋਰ ਨਾਲ ਰੱਖੇਗਾ ਤਾਂ ਪੰਜਾਬ ਮੀਟਿੰਗ ਦੌਰਾਨ ਹੀ ਇੱਕ ਵੀ ਬੂੰਦ ਪਾਣੀ ਨਹੀਂ ਦੇੇਣ ਤੱਕ ਦੀ ਗੱਲ ਕਹਿਣ ਦੀ ਤਿਆਰੀ ਕਰ ਰਿਹਾ ਹੈ।
ਪੰਜਾਬ ਅਤੇ ਹਰਿਆਣਾ ਆਪਣੇ ਮੁੱਦੇ ’ਤੇ ਅੜੇ ਹੋਏ ਹਨ।

ਹਰਿਆਣਾ 3.5 ਐਮਏਐਫ ਤੋਂ ਹੇਠਾਂ ਆਉਣ ਲਈ ਤਿਆਰ ਨਹੀਂ ਹੈ ਤੇ ਪੰਜਾਬ ਪਾਣੀ ਦੀ ਇੱਕ ਵੀ ਬੂੰਦ ਨਹੀਂ ਦੇਣ ਦੀ ਗੱਲ ਕਹਿ ਸਕਦਾ ਇਸ ਕਰਕੇ ਹੀ ਇਸ ਮੀਟਿੰਗ ਵਿੱਚ ਕਿਸੇ ਵੀ ਤਰ੍ਹਾਂ ਦਾ ਨਤੀਜਾ ਨਿਕਲਣਾ ਮੁਸ਼ਕਲ ਹੀ ਜਾਪ ਰਿਹਾ ਹੈ ਪਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਾਫ਼ੀ ਜ਼ਿਆਦਾ ਉਮੀਦ ਹੈ ਕਿ ਉਹ ਇਸ ਮਾਮਲੇ ਵਿੱਚ ਚੰਗੀ ਤਰ੍ਹਾਂ ਪੱਖ ਰੱਖਦੇ ਹੋਏ ਭਗਵੰਤ ਮਾਨ ਨੂੰ ਰਾਜ਼ੀ ਕਰ ਲੈਣਗੇ। ਇਹ ਸਤਲੁਜ ਯਮੁਨਾ ਨਹਿਰ ਮਾਮਲਾ ਪਿਛਲੇ 46 ਸਾਲਾਂ ਤੋਂ ਹੀ ਇਹ ਮਾਮਲਾ ਲਟਕਦਾ ਆ ਰਿਹਾ ਹੈ ਅਤੇ ਹੁਣ ਤਾਂ ਪੰਜਾਬ ਨੇ ਇਸ ਮਾਮਲੇ ਨੂੰ ਖ਼ਤਮ ਕੀਤੇ ਜਾਣ ਤੱਕ ਦਾ ਐਲਾਨ ਕੀਤਾ ਹੋਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ