ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਭਾਜਪਾ ਪ੍ਰਧਾਨ ਨਾਲ ਮੀਟਿੰਗ

ਸ਼ਾਨਦਾਰ ਸੇਵਾਵਾਂ ਦੇ ਬਾਵਜੂਦ ਨਹੀਂ ਮਿਲ ਰਹੀਆਂ ਬਕਾਇਆ ਰਕਮ : ਡਾ. ਢਿੱਲੋਂ

ਕੋਟਕਪੂਰਾ, (ਸੁਭਾਸ਼ ਸ਼ਰਮਾ)। ਨਰਸਿੰਗ ਕਾਲਜਾਂ ਦੀ ਬਣੀ ਜਥੇਬੰਦੀ ਦੇ ਮੂਹਰਲੀ ਕਤਾਰ ਦੇ ਆਗੂਆਂ ਦੇ ਇਕ ਵਫਦ ਨੇ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨਾਲ ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਮੀਟਿੰਗ ਦੌਰਾਨ ਨਰਸਿੰਗ ਕਾਲਜਾਂ ਅਤੇ ਸਕੂਲਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਆਪਣੇ ਸੰਬੋਧਨ ਦੌਰਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐਜੂਕੇਸ਼ਨ ਅਤੇ ਸਿਹਤ ਸਹੂਲਤਾਂ ਦੇਣਾ ਹਰ ਇੱਕ ਦੇਸ਼ ਦਾ ਮੁੱਢਲਾ ਫਰਜ਼ ਬਣਦਾ ਹੈ

ਭਾਵੇਂ ਅੱਜ ਸਮੇਂ ਦੀਆਂ ਸਰਕਾਰਾਂ ਦਾ ਉਕਤ ਸੇਵਾ ਕਾਰਜ ਅਰਥਾਤ ਮੁੱਢਲੀਆਂ ਸਹੂਲਤਾਂ ਦੇਣ ਵਾਲਾ ਕੰਮ ਉਕਤ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਾਲੇ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਉਕਤ ਵਿਦਿਅਕ ਸੰਸਥਾਵਾਂ ਦੇ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਬਕਾਇਆ ਰਕਮ ਨਹੀਂ ਮਿਲ ਰਹੀ, ਜਿਸ ਕਰਕੇ ਸੰਸਥਾਵਾਂ ਵਿੱਤੀ ਸੰਕਟ ਦਾ ਸ਼ਿਕਾਰ ਹੋ ਰਹੀਆਂ ਹਨ। ਰੰਧਾਵਾ ਨੇ ਦੱਸਿਆ ਕਿ ਏਐੱਨਐੱਮ ਦਾ ਕੋਰਸ ਜੋ ਕਿ ਪਹਿਲਾਂ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀ ਕਰ ਸਕਦੇ ਸਨ, ਉਸ ਦੀ ਯੋਗਤਾ ਬਾਰਵੀਂ ਕਰ ਦਿੱਤੀ ਗਈ ਹੈ, ਜਿਸ ਕਰਕੇ ਗਰੀਬ ਵਿਦਿਆਰਥੀ ਇਸ ਤੋਂ ਵਾਂਝਿਆਂ ਰਹਿ ਜਾਂਦੇ ਹਨ, ਉਨਾਂ ਮੰਗ ਕੀਤੀ ਕਿ ਉਕਤ ਕੋਰਸ ਦੀ ਯੋਗਤਾ ਦਸਵੀਂ ਕੀਤੀ ਜਾਵੇ।

ਸੀਨੀਅਰ ਮੀਤ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਨੇ ਦੱਸਿਆ ਕਿ ਸਾਡੀਆਂ ਯੂਨੀਵਰਸਿਟੀਆਂ ਜੀਐਸਟੀ ਵੀ ਲੈ ਰਹੀਆਂ ਹਨ ਜੋ ਕਿ ਐਜੂਕੇਸ਼ਨ ਅਦਾਰਿਆਂ ’ਤੇ ਨਹੀਂ ਹੋਣੀਆਂ ਚਾਹੀਦੀਆਂ, ਕਿਉਂਕਿ ਇਹ ਪ੍ਰਾਈਵੇਟ ਸਕੂਲ ਤੇ ਕਾਲਜ ਨਰਸਿੰਗ ਕੋਰਸ ਕਰਵਾ ਕੇ ਪੂਰੀ ਦੁਨੀਆਂ ਨੂੰ ਵਧੀਆ ਨਰਸਿਜ ਦੇ ਰਹੀਆਂ ਹਨ। ਅੱਜ ਕਰੋਨਾ ਵਰਗੀ ਮਹਾਂਮਾਰੀ ਦੌਰਾਨ ਬਹੁਤ ਵਧੀਆ ਯੋਗਦਾਨ ਪਾ ਰਹੀਆਂ ਹਨ। ਅੰਤ ’ਚ ਡਾ. ਮਨਜੀਤ ਸਿੰਘ ਢਿੱਲੋਂ ਨੇ ਬੀਜੀਪੀ ਨੇਤਾ ਤੇਜਿੰਦਰ ਸਿੰਘ ਸੈਕਟਰੀ ਚੰਡੀਗੜ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਹਨੀ ਚਹਿਲ, ਪਾਸੀ ਅੰਮ੍ਰਿਤਸਰ ਅਤੇ ਹਰਜਿੰਦਰ ਕੌਰ ਪੰਧੇਰ ਆਦਿ ਵੀ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ