ਸਾਡੇ ਨਾਲ ਸ਼ਾਮਲ

Follow us

11.5 C
Chandigarh
Monday, February 2, 2026
More
    Home ਸੂਬੇ ਪੰਜਾਬ ਸਫਾਈ ਕਰਮਚਾਰੀਆ...

    ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਮੰਤਰੀ ਨਾਲ ਕੀਤੀ ਮੀਟਿੰਗ : ਗੇਜਾ ਰਾਮ

    Geja Ram Sachkahoon

    ਫ਼ਤਹਿਗੜ੍ਹ ਸਾਹਿਬ, (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਚੱਲ ਰਹੀ ਹੜਤਾਲ ਦੇ ਸਬੰਧ ਵਿੱਚ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਸਮੂਹ ਪ੍ਰਧਾਨ ਅਤੇ ਜਥੇਬੰਦੀਆਂ ਨੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨਾਲ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਮੰਗਾਂ ਬਾਰੇ ਵਿਚਾਰ ਕੀਤਾ। ਮੀਟਿੰਗ ਉਪਰੰਤ ਚੇਅਰਮੈਨ ਗੇਜਾ ਰਾਮ ਨੇ ਦੱਸਿਆ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨ ਲਈ ਤਿੰਨ ਦਿਨਾਂ ਦੇ ਅੰਦਰ ਦੁਬਾਰਾ ਮੀਟਿੰਗ ਕਰਨ ਲਈ ਕਿਹਾ ਹੈ ਤਾਂ ਜੋ ਠੇਕੇਦਾਰੀ ਸਿਸਟਮ/ਆਊਟ ਸੋਰਸ ਪ੍ਰਣਾਲੀ ਰਾਹੀਂ ਸੇਵਾ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਗਿਣਤੀ ਅਤੇ ਸਬੰਧਿਤ ਵੇਰਵੇ ਬਾਰੇ ਸਪੱਸ਼ਟੀਕਰਨ ਕੀਤਾ ਜਾ ਸਕੇ।

    ਉਨ੍ਹਾਂ ਕਰਮਚਾਰੀਆਂ ਦੀਆਂ ਕਈ ਮੰਗਾਂ ਬਾਰੇ ਸਪੱਸ਼ਟ ਕੀਤਾ, ਜਿਨ੍ਹਾਂ ਵਿੱਚੋਂ ਸਫ਼ਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚੋਂ ਕੱਟਿਆ ਜਾਂਦਾ ਵਿਕਾਸ ਟੈਕਸ ਤੁਰੰਤ ਬੰਦ ਕਰਨ ਲਈ ਕਿਹਾ ਗਿਆ ਹੈ ਅਤੇ ਸਾਲ 2008 ਤੋਂ ਸੂਬੇ ਵਿੱਚ ਮੁਹੱਲਾ ਸੁਧਾਰ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਸੀ, ਪਰ ਕਈ ਨਗਰ ਕੌਂਸਲਾਂ ਵਿੱਚ ਅਜੇ ਵੀ ਇਹ ਕਮੇਟੀਆਂ ਚੱਲ ਰਹੀਆਂ ਹਨ, ਇਨ੍ਹਾਂ ਮੁਹੱਲਾ ਸੁਧਾਰ ਕਮੇਟੀਆਂ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।