ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News ਵਿਧਾਨ ਸਭਾ ਸਪੀ...

    ਵਿਧਾਨ ਸਭਾ ਸਪੀਕਰ ਵੱਲੋਂ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ

    Coarse Grains
    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨੂੰ ਸਨਮਾਨਿਤ ਕਰਦੇ ਹੋਏ।

     ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ ‘‘ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, (Coarse Grains) ਸਿਹਤਮੰਦ ਜੀਵਨਸ਼ੈਲੀ’’ ਵਿਸ਼ੇ ’ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ।

    ਇਹ ਵੀ ਪੜ੍ਹੋ : ਸੂਬੇ ਭਰ ’ਚ ਕਣਕ ਦੀ ਖਰੀਦ ਮੁਕੰਮਲ, 25 ਮਈ ਤੋਂ ਬੰਦ ਹੋਣਗੀਆਂ ਮੰਡੀਆਂ

    ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2023 ਨੂੰ ‘‘ਮੋਟੇ ਅਨਾਜ ਦਾ ਕੌਮਾਂਤਰੀ ਵਰਾ’’ ਐਲਾਨਿਆ ਗਿਆ ਹੈ। ਉਨਾਂ ਕਿਹਾ ਕਿ ਮਿਲੇਟ ਮਨੁੱਖਾਂ ਲਈ ਸਭ ਤੋਂ ਪੁਰਾਣੇ ਜਾਣੇ ਜਾਂਦੇ ਭੋਜਨਾਂ ਵਿੱਚੋਂ ਇੱਕ ਹੈ। ਮੋਟਾ ਜਾਂ ਮੂਲ ਅਨਾਜ ਸਿਹਤ ਲਈ ਹੀ ਨਹੀਂ, ਸਗੋਂ ਕੁਦਰਤ ਲਈ ਵੀ ਲਾਹੇਵੰਦ ਹੈ ਕਿਉਂਕਿ ਛੋਟੇ ਬੀਜਾਂ ਵਾਲੀਆਂ ਇਹ ਫ਼ਸਲਾਂ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਅਨੁਸਾਰ ਲਚਕੀਲੀਆਂ ਹੁੰਦੀਆਂ ਹਨ ਅਤੇ ਇਸ ਅਨਾਜ ਦੀ ਪੈਦਾਵਾਰ ਲਈ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ।

    ਮੋਟੇ ਅਨਾਜ ਤੋਂ ਤਿਆਰ ਕੀਤਾ ਗਿਆ ਭੋਜਨ ਖਾਣ ਨਾਲ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ

    Coarse Grains
    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨੂੰ ਸਨਮਾਨਿਤ ਕਰਦੇ ਹੋਏ।

    ਵਿਚਾਰ ਚਰਚਾ ਦੌਰਾਨ ’ਮਿਲੇਟਮੈਨ ਆਫ਼ ਇੰਡੀਆ’ (Coarse Grains) ਪਦਮਸ਼੍ਰੀ ਡਾ. ਖਾਦਰ ਵਲੀ ਨੇ ਦੱਸਿਆ ਕਿ ਮੋਟੇ ਅਨਾਜ ਤੋਂ ਤਿਆਰ ਕੀਤਾ ਗਿਆ ਭੋਜਨ ਖਾਣ ਨਾਲ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ ਕਿਉਂ ਜੋ ਇਹ ਮੂਲ ਅਨਾਜ ਪ੍ਰੋਟੀਨ, ਫ਼ਾਈਬਰ ਅਤੇ ਹੋਰ ਤੱਤਾਂ ਨਾਲ ਭਰਪੂਰ ਹੁੰਦਾ ਹੈ। ਉਨਾਂ ਕਿਹਾ ਕਿ ਮੋਟੇ ਅਨਾਜ ਬਲੱਡ ਸ਼ੂਗਰ ਅਤੇ ਕੋਲੇਸਟਰੋਲ ਨੂੰ ਸੰਤੁਲਿਤ ਰੱਖਦੇ ਹਨ। ਉਨਾਂ ਕਿਹਾ ਕਿ ਸਿਹਤਮੰਦ ਜ਼ਿੰਦਗੀ ਜੀਊਣ ਲਈ ਸਾਨੂੰ ਕੁਦਰਤੀ ਜਾਂ ਮੂਲ ਅਨਾਜ ਵੱਲ ਮੁੜਨਾ ਪਵੇਗਾ। ਇਸ ਮੌਕੇ ਡਾ. ਵਲੀ ਨੇ ਸਮਾਗਮ ’ਚ ਮੌਜੂਦ ਸ਼ਖ਼ਸੀਅਤਾਂ ਨੂੰ ਪ੍ਰੋਟੀਨ, ਫ਼ਾਈਬਰ ਅਤੇ ਤੱਤਾਂ ਨਾਲ ਭਰਪੂਰ ਮੂਲ ਅਨਾਜ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ।

    ਸਮਾਗਮ ਉਪਰੰਤ ਮੇਜ਼ਬਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੋਟੇ ਅਨਾਜ ਜਿਵੇਂ ਕੋਧਰਾ, ਕੰਗਨੀ, ਰਾਗੀ, ਜਵਾਰ, ਬਾਜਰੇ, ਹਰੀ ਕੰਗਨੀ ਅਤੇ ਸਵਾਂਕ ਆਦਿ ਤੋਂ ਤਿਆਰ ਖਾਣਾ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਡ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਣੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖਾਧਾ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਤੋਂ ਉਮੇਂਦਰ ਦੱਤ ਵੀ ਮੌਜੂਦ ਸਨ।

    LEAVE A REPLY

    Please enter your comment!
    Please enter your name here