ਸ਼ਾਹ ਨਾਲ ਕੋਰੋਨਾ ‘ਤੇ ਬੈਠਕ ਸਾਰਥਕ ਰਹੀ : ਕੇਜਰੀਵਾਲ

Delhi Violence

ਸ਼ਾਹ ਨਾਲ ਕੋਰੋਨਾ ‘ਤੇ ਬੈਠਕ ਸਾਰਥਕ ਰਹੀ : ਕੇਜਰੀਵਾਲ

ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਜਧਾਨੀ ਵਿੱਚ ਕੋਰੋਨਾ ਦੀ ਲਾਗ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਸਾਰਥਕ ਰਹੀ ਹੈ ਅਤੇ ਦੋਵੇਂ ਵਾਇਰਸ ਦਾ ਮੁਕਾਬਲਾ ਕਰਨ ਲਈ ਮਿਲ ਕੇ ਲੜਨਗੇ। ਐਤਵਾਰ ਨੂੰ ਸ਼ਾਹ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਦਿੱਲੀ ਵਿੱਚ ਕੋਰੋਨਾ ਦੀ ਨਿਰੰਤਰ ਵਿਸਫੋਟਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਹੋਈ।

ਮੀਟਿੰਗ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਰਸ਼ ਵਰਧਨ, ਉਪ ਰਾਜਪਾਲ ਅਨਿਲ ਬੈਜਲ, ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ, ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਇਰੈਕਟਰ ਰਣਦੀਪ ਗੁਲੇਰੀਆ ਤੋਂ ਇਲਾਵਾ ਕੇਂਦਰ ਅਤੇ ਦਿੱਲੀ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕੀਤਾ, ”ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦਰਮਿਆਨ ਮੁਲਾਕਾਤ ਬਹੁਤ ਸਾਰਥਕ ਰਹੀ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਦੋਵੇਂ ਕੋਰੋਨਾ ਖਿਲਾਫ ਮਿਲ ਕੇ ਲੜਨਗੇ। ਕੋਰੋਨਾ ਮਾਮਲੇ ‘ਚ ਦਿੱਲੀ ਦੇਸ਼ ‘ਚ ਤੀਜੇ ਨੰਬਰ ‘ਤੇ ਹੈ। ਰਾਜਧਾਨੀ ਵਿੱਚ 38958 ਸੰਕਰਮਣ ਅਤੇ 1271 ਮੌਤਾਂ ਹੋਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here