‘ਡੈਮੇਜ਼ ਕੰਟਰੋਲ’ ‘ਚ ਲੱਗੇ ਸੁਨੀਲ ਜਾਖੜ, ਸੁਰੇਸ਼ ਕੁਮਾਰ ਨਾਲ ਕੀਤੀ ਮੀਟਿੰਗ

ਨਰਾਜ਼ ਵਿਧਾਇਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਦਿੱਤੇ ਸੁਰੇਸ਼ ਕੁਮਾਰ ਨੂੰ ਆਦੇਸ਼ਨਰਾਜ਼ ਵਿਧਾਇਕਾਂ ਦੀ ਨਰਾਜ਼ਗੀ ਦੂਰ ਕਰਨ ਲਈ

  • ਜਲਦ ਹੀ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਮੁੜ ਤੋਂ ਫੇਰ ਬਦਲ ਹੋਣ ਦੀ ਆਸਜਿਹੜੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨਹੀਂ ਕਰਨਗੇ ਵਿਧਾਇਕਾਂ ਦੀ ਸੁਣਵਾਈ, ਹੋਣਗੇ ਉਨ੍ਹਾਂ ਦੇ ਤਬਾਦਲੇ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਨ ਤੋਂ ਬਾਅਦ ਸੁਨੀਲ ਜਾਖੜ ਹੁਣ ਪਾਰਟੀ ਦੇ ਅੰਦਰ ਵਿਧਾਇਕਾਂ ਦੀ ਨਰਾਜ਼ਗੀ ਦੇ ਕਾਰਨ ਹੋ ਰਹੇ ”ਡੈਮੇਜ਼ ਨੂੰ ਕੰਟਰੋਲ”  Damage Control ਕਰਨ ਵਿੱਚ ਲੱਗ ਗਏ ਹਨ। ਜਿਸ ਕਾਰਨ ਬੁੱਧਵਾਰ ਨੂੰ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਦੇ ਹੋਏ ਇਸ ਸਾਰੇ ਮਾਮਲੇ ਨੂੰ ਨਿਪਟਾਉਣ ਅਤੇ ਹਰ ਕਾਂਗਰਸੀ ਵਿਧਾਇਕ ਦੀ ਹਰ ਵਿਭਾਗ ਵਿੱਚ ਸੁਣਵਾਈ ਹੋਣ ਸਬੰਧੀ ਕਹਿ ਦਿੱਤਾ ਹੈ। ਸੁਨੀਲ ਜਾਖੜ ਨੇ ਸੁਰੇਸ਼ ਕੁਮਾਰ ਨੂੰ ਸਾਫ਼ ਕਹਿ ਦਿੱਤਾ ਹੈ ਜਿਹੜੇ ਡਿਪਟੀ ਕਮਿਸ਼ਨਰ ਜਾਂ ਫਿਰ ਐਸ.ਐਸ.ਪੀ. ਕਾਂਗਰਸ ਦੇ ਵਿਧਾਇਕਾਂ ਦੀ ਸੁਣਵਾਈ ਕਰ ਰਹੇ ਹਨ ਉਨ੍ਹਾਂ ਨੂੰ ਆਦੇਸ਼ ਦਿੱਤੇ ਜਾਣ ਕਿ ਉਹ ਵਿਧਾਇਕਾਂ ਨੂੰ ਬਣਦਾ ਸਨਮਾਨ ਦੇਣ ਦੇ ਨਾਲ ਹੀ ਉਨ੍ਹਾਂ ਦੇ ਕੰਮ ਕਰਨ ਨਹੀਂ ਤਾਂ ਉਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕਰਦੇ ਹੋਏ ਕਿਸੇ ਹੋਰ ਅਧਿਕਾਰੀ ਦੀ ਡਿਊਟੀ ਲਗਾਈ ਜਾਵੇ।

ਜਾਣਕਾਰੀ ਅਨੁਸਾਰ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਦੋ ਮਹੀਨੇ ਤੋਂ ਜਿਆਦਾ ਸਮਾਂ ਬੀਤ ਚੁੱਕਾ ਹੈ ਪਰ ਫਿਰ ਵੀ ਕਾਂਗਰਸ ਦੇ ਵਿਧਾਇਕਾਂ ਅਨੁਸਾਰ ਕੰਮ ਕਰਨ ਦੀ ਥਾਂ ‘ਤੇ ਜ਼ਿਆਦਾਤਰ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਜਾਂ ਫਿਰ ਉਨ੍ਹਾਂ ਦੇ ਜਥੇਦਾਰਾਂ ਅਨੁਸਾਰ ਹੀ ਕੰਮ ਕਰਨ ਵਿੱਚ ਲੱਗੇ ਹੋਏ ਹਨ। ਪੰਜਾਬ ਦੇ ਅਧਿਕਾਰੀਆਂ ਵੱਲੋਂ ਕਾਂਗਰਸ ਦੇ ਵਿਧਾਇਕਾਂ ਨੂੰ ਮਾਨ ਸਨਮਾਨ ਨਾ ਦੇਣ ਦੇ ਕਾਰਨ ਹੀ ਪਿਛਲੇ ਦਿਨੀਂ ਵੱਡੇ ਪੱਧਰ ‘ਤੇ ਵਿਧਾਇਕਾਂ ਦਾ ਗੁੱਸਾ ਫੁੱਟ ਗਿਆ ਸੀ ਅਤੇ ਇਨ੍ਹਾਂ ਵਿਧਾਇਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਗੇ ਆਉਂਦੇ ਹੋਏ ਵਿਧਾਇਕਾਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹੁਣ ਉਨ੍ਹਾਂ ਅਨੁਸਾਰ ਕੰਮ ਹੋਣਗੇ। Damage Control

  • ਵਿਧਾਇਕਾਂ ਅਨੁਸਾਰ ਹੋਵੇ ਕੰਮ ਇਸ ਲਈ ਸਰਕਾਰੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਨ ਲਈ ਕਿਹਾ

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਭਰੋਸਾ ਦੇਣ ਤੋਂ ਬਾਅਦ ਵੀ ਪੰਜਾਬ ਵਿੱਚ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਆਇਆ ਅਤੇ ਵਿਧਾਇਕਾਂ ਦੀਆਂ ਸ਼ਿਕਾਇਤਾਂ ਪਹਿਲਾਂ ਵਾਂਗ ਹੀ ਰਹਿ ਗਈਆਂ। ਜਿਸ ਕਾਰਨ ਹੁਣ ਸਾਰੇ ਵਿਧਾਇਕਾਂ ਨੇ ਆਪਣਾ ਦਿਲ ਦਾ ਸਾਰਾ ਦਰਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਅੱਗੇ ਰੱਖਣਾ ਸ਼ੁਰੂ ਕਰ ਦਿੱਤਾ।

ਕਾਂਗਰਸ ਦੇ ਵਿਧਾਇਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਬੁੱਧਵਾਰ ਨੂੰ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕਰਦੇ ਹੋਏ ਸਾਫ਼ ਕਹਿ ਦਿੱਤਾ ਕਿ ਕਾਂਗਰਸ ਸਰਕਾਰ ਵਿੱਚ ਕਿਸੇ ਵੀ ਵਿਧਾਇਕ ਦੀ ਨਰਾਜ਼ਗੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀਆਂ ਨੂੰ ਕਿਸ ਤਰੀਕੇ ਨਾਲ ਸਮਝਾਉਣਾ ਹੈ, ਇਹ ਸਾਰਾ ਕੰਮ ਉਨ੍ਹਾਂ ਨੇ ਹੀ ਕਰਨਾ ਹੈ। ਇਸ ਨਾਲ ਹੀ ਜੇਕਰ ਅਧਿਕਾਰੀ ਫਿਰ ਵੀ ਕੰਮ ਨਹੀਂ ਕਰਦੇ ਹਨ ਤਾਂ ਉਨ੍ਹਾਂ ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੂੰ ਉਸ ਥਾਂ ਤੋਂ ਹੀ ਫ਼ਾਰਗ ਕਰ ਦਿੱਤਾ ਜਾਵੇ। ਅੱਜ ਦੀ ਮੀਟਿੰਗ ਤੋਂ ਬਾਅਦ ਉੱਚ ਅਧਿਕਾਰੀਆਂ ਦਾ ਵੱਡੇ ਪੱਧਰ ‘ਤੇ ਫੇਰ ਬਦਲ ਹੋ ਸਕਦਾ ਹੈ, ਇਸ ਦੀ ਆਸ ਪ੍ਰਗਟਾਈ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ