Shaheed Udham Singh: ਬਾਜਵਾ ਜੋੜੀ ਦੀ ਅਗਵਾਈ ’ਚ ਵੱਖ-ਵੱਖ ਕਲੱਬਾਂ ਦੇ ਮੈਂਬਰਾਂ ਵੱਲੋਂ ਕੇਂਦਰੀ ਮੰਤਰੀ ਨਾਲ ਮੀਟਿੰਗ
- 13 ਮਾਰਚ ਨੂੰ ’ਸਵਾਭਿਮਾਨ ਦਿਵਸ’ ਵਜੋਂ ਘੋਸ਼ਿਤ ਕਰਨ ਦੀ ਮੰਗ | Shaheed Udham Singh
- ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਹਮੇਸ਼ਾ ਲਈ ਜਿਊਂਦਾ ਰੱਖਣ ਦੀ ਕੋਸ਼ਿਸ਼ : ਮੈਡਮ ਬਾਜਵਾ
Shaheed Udham Singh: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਵੱਖ-ਵੱਖ ਕਲੱਬਾਂ ਦੇ ਮੈਂਬਰਾਂ ਨੇ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੇ ਵਿਸ਼ੇ ਉੱਪਰ ਹੀ ਚਰਚਾ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਮੇਰੇ ਅਤੇ ਹਰਮਨ ਬਾਜਵਾ ਜੀ ਵੱਲੋਂ ਸ਼ੁਰੂ ਤੋਂ ਹੀ ਇਹੀ ਕੋਸ਼ਿਸ਼ ਰਹੀ ਹੈ ਕਿ ਕਿਸ ਤਰੀਕੇ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਉਂਦਾ ਰੱਖ ਸਕੀਏ।
Shaheed Udham Singh
ਉਨ੍ਹਾਂ ਦੱਸਿਆ ਕਿ ਅਸੀਂ ਪਿਛਲੇ ਸਮੇਂ ਵਿੱਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਜੀ ਨੂੰ ਚਿੱਠੀਆਂ ਲਿਖ ਕੇ ਸ਼ਹੀਦ ਊਧਮ ਸਿੰਘ ਜੀ ਦੀ ਸੋਚ ਨੂੰ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਜਿਉਂਦਾ ਰੱਖਣ ਸ਼ਹੀਦ ਊਧਮ ਸਿੰਘ ਜੀ ਦੇ ਨਾਂਅ ’ਤੇ ਫੰਡਾਂ ਲਈ ਬੇਨਤੀ ਕੀਤੀ ਸੀ ਉਨ੍ਹਾਂ ਵੱਲੋਂ ਇਸ ਗੱਲ ’ਤੇ ਧਿਆਨ ਦਿੰਦੇ ਹੋਏ ਇੱਕ ਰਸਮੀ ਪੱਤਰ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਸਰਕਾਰ ਦੇ ਸਬੰਧਤ ਵਿਭਾਗ ਨੂੰ ਵੀ ਭੇਜਿਆ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਹਜੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ, ਅੱਜ ਇਸ ਸਬੰਧੀ ਅਸੀਂ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਜੀ ਨੂੰ ਬੇਨਤੀ ਕੀਤੀ ਹੈ ਕਿ ਇਸ ਤੇ ਪੰਜਾਬ ਸਰਕਾਰ ਤੇ ਸਬੰਧਿਤ ਮਹਿਕਮੇ ਵੱਲੋਂ ਜੁਆਬ ਮੰਗਿਆ ਜਾਵੇ ਕਿ ਕਿਉ ਇਸ ਪਰਪੋਜ਼ਲ ਬਣਾਉਣ ਵਿੱਚ ਦੇਰੀ ਕੀਤੀ ਜਾ ਰਹੀ ਹੈ।
Read Also : Lado Lakshmi Yojana: ਹੁਣ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ!
ਦਾਮਨ ਬਾਜਵਾ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਸੋਚ ਨੂੰ ਸਮਰਪਿਤ ਵੱਖ-ਵੱਖ ਕਲੱਬਾਂ ਦੇ ਮੈਂਬਰ ਸਹਿਬਾਨਾਂ ਨੇ ਇਹ ਵੀ ਦੱਸਿਆ ਕਿ ਅਸੀਂ ਗਜੇੰਦਰ ਸ਼ੇਖਾਵਤ ਜੀ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ 13 ਮਾਰਚ 1940 ਨੂੰ ਸ਼ਹੀਦ ਊਧਮ ਸਿੰਘ ਜੀ ਨੇ ਜਲ੍ਹਿਆਂਵਾਲਾ ਬਾਗ ਵਿੱਚ ਹੋਏ ਸਾਕੇ ਦਾ ਲੰਡਨ ਵਿੱਚ ਜਾ ਕੇ ਮਾਈਕਲ ਓਡਵਾਇਰ ਤੋਂ ਬਦਲਾ ਲਿਆ ਸੀ ਇਹ ਦਿਨ ਪੂਰੇ ਭਾਰਤ ਲਈ ਬਹੁਤ ਹੀ ਅਹਿਮ ਦਿਨ ਸੀ, ਮੰਤਰੀ ਨੂੰ ਬੇਨਤੀ ਕੀਤੀ ਹੈ ਕਿ 13 ਮਾਰਚ ਨੂੰ ’ਸਵਾਭਿਮਾਨ ਦਿਵਸ’ ਵਜੋਂ ਘੋਸ਼ਿਤ ਕੀਤਾ ਜਾਵੇ।
Shaheed Udham Singh
ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਨੂੰ ਪੂਰਨ ਵਿਸ਼ਵਾਸ ਦਿਵਾਇਆ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੀ ਸੋਚ ਨੂੰ ਜਿਊਂਦਾ ਰੱਖਣ ਲਈ ਕੇਂਦਰ ਸਰਕਾਰ ਅਤੇ ਕੇਂਦਰ ਦੇ ਸਬੰਧਤ ਮਹਿਕਮੇ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਊਧਮ ਸਿੰਘ ਵਾਲਾ ਦੇ ਵਾਸੀਆਂ ਨੂੰ ਵੱਡਾ ਤੋਹਫਾ ਦੇ ਕੇ ਜਾਣਗੇ। ਇਸ ਮੌਕੇ ਹਰਮਨਦੇਵ ਬਾਜਵਾ, ਰਜਿੰਦਰ ਸਿੰਘ ਕੈੰਫੀ, ਕਰਨੈਲ ਸਿੰਘ ਢੋਟ, ਠੇਕੇਦਾਰ ਅਮਰਜੀਤ ਸਿੰਘ, ਬਲਜਿੰਦਰ ਸਿੰਘ ਕਾਕਾ, ਜਸਪਾਲ ਪਾਲਾ, ਮਲਕੀਤ ਸਿੰਘ ਥਿੰਦ, ਕਰਨਵੀਰ ਬੱਬੂ ਆਦਿ ਹਾਜ਼ਰ ਸਨ।