ਪੀਡੀਪੀ ਨੂੰ ਤੋੜਿਆ ਤਾਂ ਕੇਂਦਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ
ਸ੍ਰੀਨਗਰ, (ਏਜੰਸੀ)। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸੂਬੇ ‘ਚ ਸਰਕਾਰ ਦੇ ਗਠਨ ਲਈ ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ‘ਚ ਵੰਡ ਦੀ ਕਿਸੇ ਵੀ ਕੋਸ਼ਿਸ਼ ਪ੍ਰਤੀ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ। ਪੀਡੀਪੀ ਮੁਖੀ ਸ੍ਰੀਮਤੀ ਮੁਫ਼ਤੀ ਨੇ ਸ੍ਰੀਨਗਰ ਦੇ ਪੁਰਾਣੇ ਇਲਾਕੇ ‘ਚ ਨਕਾਸ਼ਬੰਦ ਸਾਹਿਬ ਮਜਾਰ ‘ਤੇ 1931 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ਜੇਕਰ ਨਵੀਂ ਦਿੱਲੀ 1987 ਨੂੰ ਦੁਹਰਾਉਣ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦੇ ਖਤਰਨਾਤ ਨਤੀਜੇ ਹੋਣਗੇ। (Mehbooba Mufti)
ਪੀਡੀਪੀ ਇੱਕਜੁਟ, ਸਮੱਸਿਆ ਦਾ ਹੱਲ ਮੀਟਿੰਗ ‘ਚ ਹੋਵੇਗਾ
ਉਨ੍ਹਾਂ ਕਿਹਾ ਕਿ ਦਿੱਲੀ ਦੀ ਮਨਜ਼ੂਰੀ ਤੋਂ ਬਿਨਾ ਸੂਬੇ ‘ਚ ਵਿਧਾਇਕਾਂ ਦੀ ਖਰੀਦ-ਫਰੋਖਤ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਇੱਕਜੁਟ ਹੈ। ਘਰਾਂ ‘ਚ ਸਮੱਸਿਆਵਾਂ ਹੋ ਸਕਦੀਆਂ ਹਨ ਜਿਨ੍ਹਾਂ ਨੂੰ ਘਰ ਦੇ ਅੰਦਰ ਮਿਲ-ਬੈਠ ਕੇ ਹੱਲ ਕੀਤਾ ਜਾ ਸਕਦਾ ਹੈ।