ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 10, 2026
More
    Home Breaking News ਮਹਿੰਦੀ ਮੁਕਾਬਲ...

    ਮਹਿੰਦੀ ਮੁਕਾਬਲਾ : ਮਾਨਸੀ ਨੇ ਲਗਾਈ ਸਭ ਤੋਂ ਸੋਹਣੀ ਮਹਿੰਦੀ

    Mehndi

    ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਹੋਮ ਸਾਇੰਸ ਵਿਭਾਗ ਵੱਲੋਂ ਕਰਵਾਇਆ ‘ਮਹਿੰਦੀ ਲਗਾਉਣ’ ਦਾ ਮੁਕਾਬਲਾ (Mehndi)

    ਡੇਰਾਬੱਸੀ (ਐੱਮ ਕੇ ਸ਼ਾਇਨਾ)। ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਹੋਮ ਸਾਇੰਸ ਵਿਭਾਗ ਵੱਲੋਂ ‘ਮਹਿੰਦੀ ਲਗਾਉਣ’ (Mehndi) ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕੁੱਲ 20 ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਦਿਆਰਥਣਾਂ ਨੇ ਵੱਖਰੇ ਵੱਖਰੇ ਅਤੇ ਕਈ ਤਰਾਂ ਦੇ ਨਮੂਨਿਆਂ ਦੀ ਮਹਿੰਦੀ ਲਗਾਈ। ਇਸ ਮੁਕਾਬਲੇ ਦੀ ਜੱਜਮੈਂਟ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ, ਡਾ. ਸੁਜਾਤਾ ਕੌਸ਼ਲ, ਪ੍ਰੋ. ਰਵਿੰਦਰ ਸਿੰਘ ਨੇ ਕੀਤੀ।

    ਇਹ ਵੀ ਪੜ੍ਹੋ : ਕਰਵਾ ਚੌਥ ਦਾ ਤਿਉਹਾਰ : ਔਰਤਾਂ ਦੇ ਲਾਈ ਮੁਫਤ ਮਹਿੰਦੀ

    ਜੇਤੂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਵੱਲੋਂ ਇਨਾਮ ਦਿੱਤੇ

    Mehndi

    ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਿਚੋਂ ਬੀ. ਕਾਮ. ਆਨਰਜ਼ ਸਮੈਸਟਰ ਪਹਿਲਾ ਦੀ ਵਿਦਿਆਰਥਣ ਮਾਨਸੀ ਨੇ ਪਹਿਲਾ (Mehndi), ਬੀ. ਕਾਮ. ਸਮੈਸਟਰ ਤੀਜਾ ਦੀ ਵਿਦਿਆਰਥਣ ਨੰਦਨੀ ਨੇ ਦੂਜਾ ਅਤੇ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਰੂਬੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਕਲਾ ਅਤੇ ਹੁਨਰ ਦੀ ਪ੍ਰਸ਼ੰਸਾ ਕਰਦਿਆਂ ਪ੍ਰਿੰਸੀਪਲ ਕਾਮਨਾ ਗੁਪਤਾ ਅਤੇ ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਆਮੀ ਭੱਲਾ ਅਤੇ ਡਾ. ਸੁਮਿਤਾ ਕਟੋਚ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸਦੇ ਨਾਲ ਹੀ ਬੀ. ਐੱਸ. ਸੀ. ਸਮੈਸਟਰ ਪੰਜਵਾਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਉਤਸ਼ਾਹਿਤ ਕਰਨ ਹਿਤ ਵਿਸ਼ੇਸ਼ ਇਨਾਮ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਵੱਲੋਂ ਇਨਾਮ ਵੀ ਦਿੱਤੇ ਗਏ। ਇਸ ਮੁਕਾਬਲੇ ਦਾ ਆਯੋਜਨ ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਆਮੀ ਭੱਲਾ ਅਤੇ ਡਾ. ਸੁਮਿਤਾ ਕਟੋਚ ਦੇ ਯਤਨਾਂ ਨਾਲ ਕਰਵਾਇਆ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here