4 ਵਿਭਾਗਾਂ ਦੇ ਅਧਿਕਾਰੀ ਹੋਣਗੇ ਇਸ ਕਮੇਟੀ ਦੇ ਮੈਂਬਰ, ਜਾਰੀ ਹੋਇਆ ਨੋਟੀਫਿਕੇਸ਼ਨ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਗਾਈ ਜਾ ਰਹੀਂ ਅੱਗ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਅਗਲੇ 2 ਮਹੀਨੇ ਵਿੱਚ ਇਸ ਦਿੱਕਤ ਦਾ ਹਲ ਕੱਢਣ ਲਈ ਸਰਕਾਰ ਨੂੰ ਸੁਝਾਅ ਦੇਵੇਗੀ। ਇਸ ਕਮੇਟੀ ਦੀ ਅਗਵਾਈ ਸਾਬਕਾ ਹਾਈ ਕੋਰਟ ਦੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਦਿੱਤੀ ਗਈ ਹੈ ਤਾਂ 4 ਵਿਭਾਗਾਂ ਦੇ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੀਆ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਹੈ। (Mehtab Gill)
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਸਕੱਤਰ ਖੇਤੀਬਾੜੀ, ਚੇਅਰਮੈਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ, ਏਡੀਜੀਪੀ ਪੰਜਾਬ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਮੈਂਬਰ ਹੋਣਗੇ। ਹਾਲਾਂਕਿ ਕਿਸਾਨਾਂ ਦੀਆਂ ਕਿੰਨੀ ਜਥੇਬੰਦੀਆਂ ਦੇ ਕਿੰਨੇ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਕਮੇਟੀ ਦੀ ਮਿਆਦ ਸਿਰਫ਼ 2 ਮਹੀਨੇ ਦੀ ਹੀ ਹੋਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।