ਤਿੰਨ ਦਿਨਾਂ ਦਾ ਦਿੱਤਾ ਨੋਟਿਸ, ਪੁੱਛਿਆ ਕਿਉਂ ਨਾ ਕਾਂਗਰਸ ਪਾਰਟੀ ’ਚੋਂ ਕਰ ਦਿੱਤਾ ਜਾਵੇ ਬਾਹਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਰਨੀਤ ਕੌਰ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਤੋਂ ਦੂਰੀ ਬਣਾਈ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਪੱਤਰ ਆਲ ਇੰਡੀਆ ਕਾਂਗਰਸ ਕਮੇਟੀ ਜਨਰਲ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਕੀਤਾ ਗਿਆ ਹੈ। ਪੱਤਰ ਵਿਚ ਪਰਨੀਤ ਕੌਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਭਾਜਪਾ ਦੀ ਮੱਦਦ ਦੇ ਦੇ ਲੱਗੇ ਦੋਸ਼ਾਂ ਸਬੰਧੀ ਤਿੰਨ ਦਿਨਾਂ ਵਿਚ ਜਵਾਬ ਦੇਣ ਲਈ ਵੀ ਕਿਹਾ ਹੈ ਤੇ ਨਾਲ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਪੁੱਛਿਆ ਕਿ ਤੁਹਾਨੂੰ ਕਿਉਂ ਨਾ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇ। ਪੰਜਾਬ ਕਾਂਗਰਸ ਪ੍ਰਧਾਨ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਹੈ ਕਿ ਪਰਨੀਤ ਕੌਰ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।














