ਸਦਨ ’ਚ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਮੈਂਬਰ
ਦਿੱਲੀ। ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਸਦਨ ਦੇ ਮੈਂਬਰਾਂ ਨੂੰ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਨੂੰ ਸਦਨ ਦੀ ਅਪਮਾਨ ਮੰਨਿਆ ਜਾਵੇਗਾ। ਬੁੱਧਵਾਰ ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਕਰਦਿਆਂ ਸ੍ਰੀ ਨਾਇਡੂ ਨੇ ਮੈਂਬਰਾਂ ਨੂੰ ਕਿਹਾ ਕਿ ਸਦਨ ਵਿਚ ਮੋਬਾਈਲ ਫੋਨ ਦੀ ਵਰਤੋਂ ਨਹÄ ਕੀਤੀ ਜਾਣੀ ਚਾਹੀਦੀ।
ਉਸਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਮੈਂਬਰ ਸਦਨ ਵਿੱਚ ਚੱਲ ਰਹੀ ਕਾਰਵਾਈ ਦੀ ਵੀਡੀਓ ਮੋਬਾਈਲ ਫੋਨਾਂ ’ਤੇ ਬਣਾ ਰਹੇ ਸਨ ਅਤੇ ਇਸ ਨੂੰ ਸੋਸ਼ਲ ਮੀਡੀਆ ’ਤੇ ਵੰਡ ਰਹੇ ਸਨ। ਉਨ੍ਹਾਂ ਕਿਹਾ ਕਿ ਸਦਨ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ’ਤੇ ਪਾਬੰਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.