ਦਿੱਲੀ-ਐਨਸੀਆਰ ’ਚ ਬੱਦਲ ਛਾਏ ਰਹਿਣ ’ਤੇ ਗਰਮੀ ਤੋਂ ਰਾਹਤ ਦੀ ਉਮੀਦ : ਮੌਸਮ ਵਿਭਾਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਉੱਤਰ ਭਾਰਤ ’ਚ ਅੱਤ ਦੀ ਪੈ ਰਹੀ ਗਰਮੀ ਦਰਮਿਆਨ ਆਸਮਾਨ ’ਚ ਬੱਦਲ ਛਾਏ ਰਹਿਣ ਦੇ ਕਾਰਨ ਦਿੱਲੀ-ਐਨਸੀਆਰ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ(ਆਈਐਮਡੀ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ, ਰਾਜਸਥਾਨ ਤੇ ਮੱਧ ਪ੍ਰਦੇਸ਼ ’ਚ ਲੋਅ ਚੱਲਣ ਦੇ ਆਸਾਰ ਹਨ। ਆਈਐਮਡੀ ਦੇ ਅਨੁਸਾਰ ਦਿਨ ’ਚ ਵੱਧ ਤੋਂ ਵੱਧ ਤਾਪਮਾਨ ਕਰੀਬ 39 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ।
ਸਫਦਰਜੰਗ ਵੇਧਸ਼ਾਲਾ ਨੇ ਦੱਸਿਆ ਕਿ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਵੱਧ 38.1 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਦੇ ਮੱਧ ਤੇ ਪੱਛਮੀ ਹਿੱਸਿਆਂ ’ਚ ਲੋਅ ਚੱਲਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਟਵੀਟ ’ਚ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ, ਦੱਖਣੀ ਹਰਿਆਣਾ-ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਤੇ ਅਗਲੇ ਦੋ ਦਿਨਾਂ ’ਚ ਗੁਜਰਾਤ, ਵਿਦਰਭ, ਝਾਰਖੰਡ ’ਚ ਲੋਂਅ ਚੱਲਣ ਦਾ ਅੰਦਾਜ਼ਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ