Weather Update: ਚਾਰੇ ਪਾਸੇ ਆਫ਼ਤ ਹੀ ਆਫ਼ਤ, 23 ਜ਼ਿਲ੍ਹਿਆਂ ’ਚ ਅਲਰਟ ਜਾਰੀ, ਘਰੋਂ ਬਾਹਰ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ

Weather Update
Weather Update: ਚਾਰੇ ਪਾਸੇ ਆਫ਼ਤ ਹੀ ਆਫ਼ਤ, 23 ਜ਼ਿਲ੍ਹਿਆਂ ’ਚ ਅਲਰਟ ਜਾਰੀ, ਘਰੋਂ ਬਾਹਰ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ

Weather Update: ਨਵੀਂ ਦਿੱਲੀ। ਉੱਤਰੀ ਭਾਰਤ ਦੇ ਕਈ ਇਲਾਕਿਆਂ ’ਚ ਇਸ ਸਮੇਂ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਪੰਜਾਬ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ’ਚ ਵੀ ਭਾਰੀ ਬਾਰਿਸ਼ ਕਾਰਨ ਬੁਰਾ ਹਾਲ ਹੋਇਆ ਪਿਆ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ 23 ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਸੂਬੇ ਦੇ ਉੱਤਰੀ ਜ਼ਿਲ੍ਹਿਆਂ- ਬਰੇਲੀ, ਪੀਲੀਭੀਤ, ਸ਼ਾਹਜਹਾਂਪੁਰ, ਲਖੀਮਪੁਰ, ਸੀਤਾਪੁਰ, ਬਹਿਰਾਇਚ, ਸ਼੍ਰਾਵਸਤੀ, ਗੋਂਡਾ, ਬਲਰਾਮਪੁਰ, ਸਿਥਾਰਥਨਗਰ ਤੇ ਮਹਾਰਾਜਗੰਜ ਜ਼ਿਲ੍ਹਿਆਂ ’ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਕਈ ਸੂਬਿਆਂ ’ਚ ਹਲਕੀ ਬਾਰਿਸ਼ ਦੇ ਨਾਲ ਅਸਮਾਨੀ ਬਿਜਲੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ’ਚ ਮੌਸਮ ਸਾਫ਼ ਆਉਣ ਦਾ ਅਨੁਮਾਨ ਜਤਾਇਆ ਗਿਆ ਹੈ। Weather Update

Read Also : 500 ਪਿੰਡਾਂ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ

ਇਸੇ ਦੌਰਾਨ ਪੰਜਾਬ ’ਚ ਵੀ ਅੱਜ ਪੂਰਾ ਦਿਨ ਭਾਰੀ ਬਾਰਿਸ਼ ਦੇ ਨਾਲ ਬਿਜਲੀ ਗਰਜਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਅਗਲੇ 3 ਘੰਟਿਆਂ ਲਈ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਤੇਜ਼ ਤੂਫ਼ਾਨ ਅਤੇ ਬਿਜਲੀ ਗਰਜਣ ਸਣੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਜੇਕਰ ਕਈ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੁੰਦੇ ਹਨ ਤਾਂ ਲੋਕਾਂ ਨੂੰ ਤੁਰੰਤ 112 ਨੰਬਰ ’ਤੇ ਕਾਲ ਕਰਨ ਲਈ ਕਿਹਾ ਗਿਆ ਹੈ।

ਹਾਲਾਂਕਿ ਇਸ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਦਿਵਾਈ ਹੈ, ਪਰ ਨਾਲ ਹੀ ਕਈ ਰਸਤੇ ਵੀ ਪੂਰੀ ਤਰ੍ਹਾਂ ਪਾਣੀ ’ਚ ਡੁੱਬੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ’ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰੋਂ ਦਰਿਆਵਾਂ ’ਚ ਆਏ ਹੜ੍ਹ ਕਾਰਨ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।