ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ’ਚ ਸੰਘਣੀ ਧੁੰਦ ਪੈਣ ਦਾ ਸ਼ੱਕ ਹੈ। ਉਧਰ ਯੂਪੀ ਦੀ ਗੱਲ ਕਰੀਏ ਤਾਂ ਧੁੰਦ ਪੈ ਰਹੀ ਹੈ। ਲਖਨਊ ’ਚ 25 ਤੇ 26 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੇ। ਸੂਬੇ ਦੇ ਪੂਰਬੀ ਹਿੱਸੇ ’ਚ ਐਤਵਾਰ ਨੂੰ ਘੱਟੋ ਘੱਟ ਤਾਪਮਾਨ ’ਚ ਗਿਰਾਵਟ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। (Weather Update)
ਕਸ਼ਮੀਰ ਦੇ ਤਾਪਮਾਨ ’ਚ ਗਿਰਾਵਟ, ਵਧੀ ਕੜਾਕੇ ਦੀ ਠੰਢ | Weather Update
ਕਸ਼ਮੀਰ ਘਾਟੀ ’ਚ ਤਾਪਮਾਨ ’ਚ ਗਿਰਾਵਟ ਆਉਣ ਤੋਂ ਬਾਅਦ ਕੜਾਕੇ ਦੀ ਠੰਢ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਨੇ ਐਤਵਾਰ ਨੂੰ ਦੱਸਿਆ ਕਿ ਸ੍ਰੀਨਗਰ ’ਚ ਅੱਜ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ ਮਨਫ਼ੀ 2.1 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ, ਜਦੋਂਕਿ ਸ਼ਨਿੱਚਰਵਾਰ ਰਾਤ ਨੂੰ 1.2 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਸੀ ਜੋ ਆਮ ਤੋਂ 0.1 ਡਿਗਰੀ ਸੈਲਸੀਅਸ ਮਨਫ਼ੀ ਹੈ।
ਇੱਥੇ ਵੱਧ ਤੋਂ ਵੱਧ ਤਾਪਮਾਨ 8.6 ਡਿਗਰੀ ਸੈਲਸੀਅਸ ਦੇ ਆਮ ਨਾਲੋਂ 1.2 ਡਿਗਰੀ ਸੈਲਸੀਅਸ ਵੱਧ ਰਿਹਾ, ਜਦੋਂ ਕਿ ਸ੍ਰੀਨਗਰ ਵਿੱਚ ਪਿਛਲੇ ਦਿਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਉੱਤਰੀ ਕਸ਼ਮੀਰ ਦੇ ਗੁਲਮਰਗ ਨੂੰ ਛੱਡ ਕੇ ਸਨੀਵਾਰ ਨੂੰ ਘਾਟੀ ਦੇ ਹੋਰ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਸ੍ਰੀਨਗਰ-ਜੰਮੂ ਰਾਸਟਰੀ ਰਾਜਮਾਰਗ ’ਤੇ ਕਾਜੀਗੁੰਡ ’ਚ ਪਿਛਲੀ ਰਾਤ 1.4 ਡਿਗਰੀ ਸੈਲਸੀਅਸ ਦੇ ਮੁਕਾਬਲੇ ਘੱਟੋ-ਘੱਟ ਤਾਪਮਾਨ ਜੀਰੋ ਤੋਂ 2.0 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜਦੋਂ ਕਿ ਕੋਕਰਨਾਗ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਦੇ ਮੁਕਾਬਲੇ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। (Weather Update)
ਕਸਮੀਰ ਘਾਟੀ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ਵਿੱਚ ਐਤਵਾਰ ਨੂੰ ਘੱਟ ਤੋਂ ਘੱਟ 3.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਇੱਕ ਦਿਨ ਪਹਿਲਾਂ 0.2 ਡਿਗਰੀ ਸੈਲਸੀਅਸ ਸੀ, ਜੋ ਕਿ ਆਮ ਨਾਲੋਂ 1.1 ਡਿਗਰੀ ਸੈਲਸੀਅਸ ਵੱਧ ਹੈ। ਗੁਲਮਰਗ ’ਚ ਘੱਟੋ-ਘੱਟ ਤਾਪਮਾਨ ਮਨਫੀ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ, ਜਦਕਿ ਪਿਛਲੀ ਰਾਤ ਇਹ ਤਾਪਮਾਨ ਮਨਫੀ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਕੁਪਵਾੜਾ ਵਿੱਚ ਐਤਵਾਰ ਨੂੰ ਘੱਟ ਤੋਂ ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸ਼ਨਿੱਚਰਵਾਰ ਨੂੰ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.1 ਡਿਗਰੀ ਸੈਲਸੀਅਸ ਘੱਟ ਸੀ। ਮੌਸਮ ਵਿਭਾਗ ਨੇ ਕਿਹਾ ਕਿ 26 ਦਸੰਬਰ ਤੱਕ ਮੌਸਮ ਆਮ ਤੌਰ ’ਤੇ ਖੁਸਕ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। (Weather Update)
ਜੰਮੂ-ਕਸ਼ਮੀਰ, ਹਿਮਾਚਲ ’ਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਲੱਦਾਖ, ਮੁਜੱਫਰਾਬਾਦ, ਜੰਮੂ-ਕਸਮੀਰ ਅਤੇ ਹਿਮਾਚਲ ਪ੍ਰਦੇਸ ‘ਚ ਹਲਕੀ ਤੋਂ ਦਰਮਿਆਨੀ ਬਾਰਿਸ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ’ਚੋਂ ਕੁਝ ਥਾਵਾਂ ’ਤੇ ਬਰਫ਼ਬਾਰੀ ਵੀ ਹੋ ਸਕਦੀ ਹੈ।
ਇਨ੍ਹਾਂ ਰਾਜਾਂ ਵਿੱਚ ਗੜੇ ਪੈਣ ਦੀ ਸੰਭਾਵਨਾ
ਅੱਜ ਅਸਾਮ, ਨਾਗਾਲੈਂਡ, ਮਿਜੋਰਮ, ਮਣੀਪੁਰ ਅਤੇ ਤਿ੍ਰਪੁਕਾ ਵਿੱਚ ਗੜੇਮਾਰੀ ਹੋ ਸਕਦੀ ਹੈ। ਗੜੇਮਾਰੀ ਕਾਰਨ ਠੰਢ ਵਧੇਗੀ। ਦੂਜੇ ਪਾਸੇ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਪਹਾੜੀ ਇਲਾਕਿਆਂ ’ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਕੇਰਲ, ਲਕਸਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।