ਕੜਾਕੇ ਦੀ ਠੰਢ ਦੌਰਾਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Weather Update

ਚੰਡੀਗੜ੍ਹ। ਪੰਜਾਬ ’ਚ ਹੁਣ ਕੜਾਕੇ ਦੀ ਠੰਢ ਨੇ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਈ ਥਾਵਾਂ ’ਤੇ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘਟ ਰਹੀ ਹੈ। ਸੂਬੇ ’ਚ ਕੁਝ ਥਾਵਾਂ ’ਤੇ ਬੂੰਦਾਬਾਂਦੀ ਵੀ ਹੋਈ। ਸ਼ਨਿੱਚਰਵਾਰ ਨੂੰ ਲੁਧਿਆਣਾ, ਅੰਮਿ੍ਰਤਸਰ ਤੇ ਫਤਿਹਗੜ੍ਹ ਸਾਹਿਬ ਪੰਜਾਬ ਦੇ ਸਭ ਤੋਂ ਠੰਢੇ ਇਲਾਕੇ ਰਹੇ। ਇਨ੍ਹਾਂ ਸ਼ਹਿਰਾਂ ਦਾ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਫਰੀਦਕੋਟ 4.2, ਗੁਰਦਾਸਪੁਰ 4.3, ਮੋਗਾ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ। (Weather Update)

ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਅਗਲੇ ਪ ੰਜ ਦਿਨਾਂ ਤੱਕ ਪੰਜਾਬ ’ਚ ਸੰਘਣੀ ਧੁੰਦ ਪਵੇਗੀ। ਸੋਮਵਾਰ ਨੂੰ ਤਾਪਮਾਨ ਦੋ ਤੋਂ ਤਿੰਨ ਡਿਗਰੀ ਹੋਰ ਡਿੱਗ ਸਕਦਾ ਹੈ। ਹਾਲਾਂਕਿ ਬਾਰਸ਼ ਦੀ ਅਜੇ ਸੰਭਾਵਨਾ ਨਹੀਂ ਹੈ। ਜਦਕਿ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ’ਚ ਬੱਦਲਵਾਈ ਦੇ ਨਾਲ ਨਾਲ ਬੂੰਦਾਬਾਦੀ ਜ਼ਰੂਰ ਹੋ ਸਕਦੀ ਹੈ। ਇਸ ਦੇ ਨਾਲ ਮੌਸਮ ਵਿਭਾਗ ਨੇ ਧੁੰਦ ਦਰਮਿਆਨ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। (Weather Update)

Also Read : ਨਵੇਂ ਸਾਲ ’ਤੇ ਵੈਰ-ਵਿਰੋਧ ਛੱਡ ਪਿਆਰ ਨਾਲ ਰਹਿਣ ਦਾ ਲਈਏ ਪ੍ਰਣ

ਇਸ ਤੋਂ ਇਲਾਵਾ ਦੇਸ਼ ਦੇ ਕਈ ਹਿੱਸਿਆਂ ’ਚ ਠੰਢ ਤੇ ਧੁੰਦ ਨੇ ਜ਼ੋਰ ਫੜਿਆ ਹੋਇਆ ਹੇ। ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਦੇ ਕੁਝ ਖੇਤਰਾਂ ’ਚ ਸਵੇਰ ਦੀ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਠੰਢ ਹੋ ਵਧ ਸਕਦੀ ਹੈ। (Weather Update)

LEAVE A REPLY

Please enter your comment!
Please enter your name here