ਚੰਡੀਗੜ੍ਹ। ਬਦਲਦੇ ਮੌਸਮ ਦੌਰਾਨ ਠੰਢ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਫਿਰ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ ’ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ’ਚ ਬਦਲਾਅ ਆਇਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹਲਕੀ ਅਤੇ ਦਰਮਿਆਨੀ ਬਾਰਿਸ਼ ਦੇ ਨਾਲ ਗੜੇ ਵੀ ਪੈ ਸਕਦੇ ਹਨ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਰੋਹਤਕ, ਸੋਨੀਪਤ, ਜੀਂਦ, ਝੱਜਰ, ਪਾਣੀਪਤ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ਆਰੇਂਜ ਅਲਰਟ ਹੈ। ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। (Weather Update)
Farmer Protest : ਬੁਰੀ ਖ਼ਬਰ, ਪਟਿਆਲਾ ਧਰਨੇ ‘ਤੇ ਕਿਸਾਨ ਦੀ ਮੌਤ
5 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਅਟਲ ਸੁਰੰਗ ਸਮੇਤ ਉੱਚੀਆਂ ਚੋਟੀਆਂ ’ਤੇ ਤਾਜ਼ਾ ਬਰਫਬਾਰੀ ਹੋਈ। ਦੱਸ ਦੇਈਏ ਕਿ ਹਰਿਆਣਾ ਵਿੱਚ ਇਨ੍ਹੀਂ ਦਿਨੀਂ ਲਗਾਤਾਰ ਧੁੱਪ ਕਾਰਨ ਮਹਿੰਦਰਗੜ੍ਹ ਦਾ ਨਾਰਨੌਲ 24 ਘੰਟਿਆਂ ਦੌਰਾਨ ਸਭ ਤੋਂ ਗਰਮ ਰਿਹਾ। ਇੱਥੇ ਦਿਨ ਦਾ ਤਾਪਮਾਨ 29.5 ਡਿਗਰੀ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਦਿਨ ਦਾ ਤਾਪਮਾਨ ਹਿਸਾਰ ਵਿੱਚ 29.4 ਡਿਗਰੀ ਅਤੇ ਸਿਰਸਾ ਵਿੱਚ 29.0 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸੋਨੀਪਤ ਦਾ ਵੱਧ ਤੋਂ ਵੱਧ ਤਾਪਮਾਨ 28.7 ਡਿਗਰੀ, ਰੋਹਤਕ ਦਾ 28.3 ਡਿਗਰੀ ਤੱਕ ਪਹੁੰਚ ਗਿਆ।
Weather Update
ਮਾਹਿਰਾਂ ਦਾ ਕਹਿਣਾ ਹੈ ਕਿ ਪਹਾੜਾਂ ’ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ’ਚ ਵੀ ਦੇਖਣ ਨੂੰ ਮਿਲੇਗਾ। ਅਜਿਹੇ ’ਚ ਫਰਵਰੀ ਦੇ ਅੰਤ ਤੱਕ ਰਾਤਾਂ ਠੰਢੀਆਂ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ ’ਚ ਦਿਨ ਅਤੇ ਰਾਤ ਦੇ ਤਾਪਮਾਨ ’ਚ ਕਾਫੀ ਫਰਕ ਹੈ ਪਰ ਅੱਜ ਕੁਝ ਜ਼ਿਲਿਆਂ ’ਚ ਆਸਮਾਨ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ’ਚ ਵੀ ਗਿਰਾਵਟ ਆਵੇਗੀ। ਇਸ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇਮਾਰੀ ਹੋਈ ਸੀ। ਇਸ ਕਾਰਨ ਕਣਕ ਅਤੇ ਸਰ੍ਹੋਂ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ।
Weather Update
ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਕਾਰਨ ਸਰ੍ਹੋਂ, ਆਲੂ ਅਤੇ ਕਣਕ ਦੀ ਫਸਲ ਬੁਰੀ ਤਰ੍ਹਾਂ ਨੁਕਸਾਨੀ ਗਈ। ਪੱਛਮੀ ਗੜਬੜੀ ਕਾਰਨ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।