Punjab Weather Alert: ਪੰਜਾਬੀਓ, ਕੜਾਕੇ ਦੀ ਠੰਢ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab Weather Alert
Punjab Weather Alert: ਪੰਜਾਬੀਓ, ਕੜਾਕੇ ਦੀ ਠੰਢ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab Weather Alert

ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab Weather Alert: ਪੰਜਾਬ ਸਮੇਤ ਉੱਤਰੀ ਭਾਰਤ ’ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਦੌਰਾਨ ਪਿਛਲੇ ਕਈ ਦਿਨਾਂ ਤੋਂ ਤਾਪਮਾਨ ’ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ ’ਤੇ ਹਲਕੀ ਬਾਰਿਸ਼ ਵੀ ਹੋ ਰਹੀ ਹੈ ਪਰ ਇਸ ਦੇ ਬਾਵਜੂਦ ਬਾਰਿਸ਼ ਦੇ ਕੋਈ ਸੰਕੇਤ ਨਹੀਂ ਮਿਲ ਰਹੇ, ਸਗੋਂ ਠੰਢੀਆਂ ਹਵਾਵਾਂ ਲੋਕਾਂ ਨੂੰ ਹੋਰ ਕੰਬ ਰਹੀਆਂ ਹਨ। ਹੁਣ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। Punjab Weather

ਇਹ ਖਬਰ ਵੀ ਪੜ੍ਹੋ : Government New Scheme: ਵੱਡੀ ਖੁਸ਼ਖਬਰੀ, ਔਰਤਾਂ ਦੀ ਹੋ ਗਈ ਬੱਲੇ-ਬੱਲੇ, ਹਰ ਮਹੀਨੇ ਮਿਲਣਗੇ 7 ਹਜ਼ਾਰ ਰੁਪਏ, ਜਾਣੋ ਕਿਵ…

ਵਿਗਿਆਨੀਆਂ ਨੇ ਕਿਹਾ ਹੈ ਕਿ ਭਾਰਤੀ ਮੌਸਮ ਵਿਭਾਗ ਨੇ ਪੰਜਾਬ ’ਚ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਪੰਜਾਬ ਦਾ ਤਾਪਮਾਨ ਹੋਰ ਡਿੱਗੇਗਾ ਤੇ ਠੰਢ ਹੋਰ ਵਧੇਗੀ। ਮੀਂਹ ਬਾਰੇ ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਦਿਨਾਂ ’ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਦਿਨ ਤੇ ਰਾਤ ਦੇ ਤਾਪਮਾਨ ’ਚ ਕਾਫੀ ਅੰਤਰ ਹੈ। ਜਿੱਥੇ ਦਿਨ ਵੇਲੇ ਤੇਜ਼ ਧੁੱਪ ਹੁੰਦੀ ਹੈ, ਉੱਥੇ ਸ਼ਾਮ ਤੇ ਰਾਤ ਨੂੰ ਠੰਢ ਵਧਦੀ ਜਾ ਰਹੀ ਹੈ। ਹੁਣ ਆਉਣ ਵਾਲੇ ਦਿਨਾਂ ’ਚ ਵਧਦੀ ਠੰਢ ਕਾਰਨ ਲੋਕਾਂ ਨੂੰ ਮੋਟੇ ਕੱਪੜੇ ਪਾਉਣੇ ਪੈਣਗੇ ਤਾਂ ਜੋ ਇਸ ਸੁੱਕੇ ਤੇ ਠੰਢੇ ਮੌਸਮ ਕਾਰਨ ਉਨ੍ਹਾਂ ਦੀ ਸਿਹਤ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ।