ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Delhi Weather...

    Delhi Weather: ਦਿੱਲੀ ਵਾਸੀਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ!

    Delhi Weather
    Delhi Weather: ਦਿੱਲੀ ਵਾਸੀਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ!

    Delhi Weather: ਨਵੀਂ ਦਿੱਲੀ (ਏਜੰਸੀ)। ਅੱਜ ਦਿੱਲੀ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਤੇਜ਼ ਗਰਮੀ ਦੇ ਮੱਦੇਨਜ਼ਰ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਗਰਮੀ ਦੀ ਚੇਤਾਵਨੀ ਦਿੱਤੀ ਹੈ। ਵਿਭਾਗ ਦੇ ਅਨੁਸਾਰ, ਪੱਛਮੀ ਹਿਮਾਲੀਅਨ ਖੇਤਰ ਸਮੇਤ ਉੱਤਰ-ਪੱਛਮੀ ਭਾਰਤ 13 ਜੂਨ ਤੱਕ ਗਰਮੀ ਦੀ ਲਪੇਟ ਵਿੱਚ ਰਹੇਗਾ।

    ਇਹ ਖਬਰ ਵੀ ਪੜ੍ਹੋ : ਮਾਨ ਦਾ ਵੱਡਾ ਐਲਾਨ, ਅੰਮ੍ਰਿਤਸਰ ’ਚ ਬਣੇਗਾ ਅੰਤਰਰਾਸ਼ਟਰੀ ਕ੍ਰਿਕੇਟ ਸਟੇਡੀਅਮ

    ਹਾਲਾਂਕਿ, 14 ਜੂਨ ਤੋਂ ਤਾਪਮਾਨ ਵਿੱਚ ਕੁਝ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਲਈ ‘ਆਰੇਂਜ ਅਲਰਟ’ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਕਰਨਾਟਕ ਤੇ ਤੱਟਵਰਤੀ ਮਹਾਰਾਸ਼ਟਰ ਦੇ ਕੁਝ ਖੇਤਰਾਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। Delhi Weather

    ਦਿੱਲੀ ’ਚ ਅੱਜ ਦਾ ਮੌਸਮ | Delhi Weather

    ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਗਰਮੀ ਦੀ ਲਹਿਰ ਦੇ ਪ੍ਰਭਾਵ ਤੇ ਗਰਮੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ ਅਨੁਸਾਰ, ਅੱਜ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ, ਤੇ ਕੁਝ ਥਾਵਾਂ ’ਤੇ ਹਲਕੀ ਬਾਰਿਸ਼, ਗਰਜ-ਤੂਫ਼ਾਨ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਵੱਧ ਹੋਣ ਦੀ ਉਮੀਦ ਹੈ, ਭਾਵ ਕਿ ਲਗਭਗ 43 ਤੋਂ 45 ਡਿਗਰੀ ਸੈਲਸੀਅਸ। ਬੁੱਧਵਾਰ ਨੂੰ, ਰਾਜਧਾਨੀ ਵਿੱਚ ਗਰਮੀ ਦਾ ਸੂਚਕ ਅੰਕ 45.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਮਹੀਨੇ ਇਹ ਪੰਜਵਾਂ ਮੌਕਾ ਸੀ ਜਦੋਂ ਤਾਪਮਾਨ 40 ਡਿਗਰੀ ਦੇ ਅੰਕੜੇ ਨੂੰ ਪਾਰ ਕਰ ਗਿਆ।

    ਰਾਜਸਥਾਨ ਤੇ ਹੋਰ ਸੂਬਿਆਂ ’ਚ ਹਾਲਾਤ

    ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ’ਚ ਬੁੱਧਵਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 48 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਸਿਖਰ ਪੱਧਰ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਜਾਣਕਾਰੀ ਦਿੰਦੇ ਹੋਏ, ਆਈਐਮਡੀ ਨੇ ਕਿਹਾ, ‘ਉੱਤਰ-ਪੱਛਮੀ ਭਾਰਤ ’ਚ ਗਰਮੀ ਦੀ ਲਹਿਰ ਦੀ ਤੀਬਰਤਾ 14 ਜੂਨ ਤੋਂ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ ਪਾਰਾ 2 ਤੋਂ 4 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।’ Delhi Weather