ਮੌਸਮ ਵਿਭਾਗ ਨੇ ਪੰਜਾਬ ’ਚ ਹੀਟਵੇਵ ਅਲਰਟ ਜਾਰੀ
Punjab Weather Alert: ਚੰਡੀਗੜ੍ਹ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਹ ਚੇਤਾਵਨੀ ਪੰਜਾਬ ਦੇ 9 ਜ਼ਿਲ੍ਹਿਆਂ ਲਈ ਲਾਗੂ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।
ਇਹ ਵੀ ਪੜ੍ਹੋ: National Dengue Day: ਡੇਂਗੂ ਮੱਛਰ ਤੋਂ ਬਚਣਾ ਚਾਹੁੰਦੇ ਹੋ ਤਾਂ ਰੱਖੋ ਇਨ੍ਹਾਂ ਗੱਲਾਂ ਧਿਆਨ, ਡੇਂਗੂ ਨੇੜੇ ਵੀ ਨਹੀਂ ਆ…
ਆਈਐਮਡੀ ਦੇ ਅਨੁਸਾਰ, ਅੱਜ ਦੱਖਣੀ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਮੋਹਾਲੀ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਲਈ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 17 ਮਈ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਦੱਖਣੀ ਪੰਜਾਬ ਵਿੱਚ, ਸੰਗਰੂਰ ਅਤੇ ਪਟਿਆਲਾ ਤੱਕ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ 18 ਮਈ ਨੂੰ ਪੂਰੇ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਹਾਲਾਂਕਿ, 19 ਮਈ ਨੂੰ ਉੱਤਰ-ਪੱਛਮੀ ਪੰਜਾਬ ਲਈ ਦਰਮਿਆਨੀ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਦੱਖਣ-ਪੂਰਬੀ ਹਿੱਸਿਆਂ ਵਿੱਚ ਹਾਲਾਤ ਆਮ ਰਹਿਣਗੇ। Punjab Weather Alert