Weather Update : ਮੌਸਮ ਵਿਭਾਗ ਦੀ ਚੇਤਾਵਨੀ, ਫਿਰ ਬਦਲੇਗਾ ਮੌਸਮ ਦਾ ਮਿਜਾਜ

Weather Update

ਨਵੀਂ ਦਿੱਲੀ (ਏਜੰਸੀ)। ਧੁੱਪਾਂ ਖਿੜਨ ਨਾਲ ਭਾਵੇਂ ਮੌਸਮ (Weather Update) ਵਿੱਚ ਥੋੜ੍ਹੀ ਗਰਮਾਹਟ ਆ ਗਈ ਹੈ। ਇਸ ਦੌਰਾਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਰਾਹਤ ਦੌਰਾਨ ਮੌਸਮ ਵਿਭਾਗ ਦਾ ਫਿਰ ਇੱਕ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਅਨੁਸਾਰ 17 ਤੋਂ 22 ਫਰਵਰੀ ਦੌਰਾਨ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜਿਸ ਕਾਰਨ ਠੰਢ ਇੱਕ ਵਾਰ ਫਿਰ ਵਾਪਸ ਆ ਜਾਵੇਗੀ।

ਦਰਅਸਲ ਆਈਐਮਡੀ ਅਨੁਸਾਰ 19 ਤੋਂ 22 ਫਰਵਰੀ 2024 ਦੌਰਾਨ ਪੱਛਮੀ ਹਿਮਾਲੀਅਨ ਖੇਤਰ ਜਿਵੇਂ ਕਿ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਸੂਬਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈ ਸਕਦੀ ਹੈ। (Weather Update)

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ 7 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 1 ਤੋਂ 4 ਡਿਗਰੀ ਸੈਲਸੀਅਸ ਘੱਟ ਹੈ।

Also Read : Toll plaza : ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਦੋ ਦਿਨ ਟੋਲ ਪਲਾਜ਼ੇ ਹੋਣਗੇ ਫ੍ਰੀ

ਆਈਐਮਡੀ ਅਨੁਸਾਰ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਦੇਖੇ ਗਏ। ਪੰਜਾਬ, ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ ਅਤੇ ਝਾਰਖੰਡ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ।

ਇਨ੍ਹਾਂ ਰਾਜਾਂ ਵਿੱਚ ਪਿਆ ਮੀਂਹ | Weather Update

ਮੌਸਮ ਵਿਭਾਗ ਅਨੁਸਾਰ 16 ਫਰਵਰੀ ਨੂੰ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉੱਪ ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ, ਝੰਰਖੰਡ, ਉੜੀਸਾ, ਆਸਾਮ, ਮੇਘਾਲਿਆ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਜ਼ੋਰਮ, ਤ੍ਰਿਪੁਰਾ ਅਤੇ ਤਾਮਿਲਨਾਡੂ ਵਿੱਚ ਵੱਖ ਵੱਖ ਥਾਵਾਂ ’ਤੇ ਹਲਕਾ ਮੀਂਹ ਪਿਆ।