ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
- ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਦਿੱਤਾ ਮੰਗ ਪੱਤਰ
MGNREGA Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਮਨਰੇਗਾ ਸਕੀਮ ਨੂੰ ਖਤਮ ਕਰਨ ਸਬੰਧੀ ਲੋਕ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਦੇ ਵਿਰੋਧ ਵਿੱਚ ਅੱਜ ਭਾਰਤੀ ਕਮਿਊਨਿਸਟ ਪਾਰਟੀ ਅਤੇ ਏਟਕ ਦੇ ਸੱਦੇ ‘ਤੇ ਸਥਾਨਕ ਸ਼ਹੀਦ ਅਮੋਲਕ ਸਿੰਘ ਔਲਖ ਭਵਨ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਗਲੀ ਮੁਹੱਲਿਆਂ ਵਿੱਚ ਮੋਦੀ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਮਾਰਚ ਕੀਤਾ ਗਿਆ।
ਇਸ ਐਕਸ਼ਨ ਦੀ ਅਗਵਾਈ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸੀਪੀਆਈ ਫਰੀਦਕੋਟ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ, ਸੀਪੀਆਈ (ਐਮ) ਦੇ ਜ਼ਿਲ੍ਹਾ ਸਕੱਤਰ ਅਸ਼ਵਨੀ ਕੁਮਾਰ, ਵੀਰ ਸਿੰਘ ਕੰਮੇਆਣਾ, ਗੋਰਾ ਪਿੱਪਲੀ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਪੱਪੀ ਢਿਲਵਾਂ, ਰਾਮ ਸਿੰਘ ਚੈਨਾ, ਮਨਜੀਤ ਕੌਰ ਨੱਥੇ ਵਾਲਾ, ਰੇਸ਼ਮ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਜਗਤਾਰ ਸਿੰਘ ਭਾਣਾ, ਮੁਖ਼ਤਿਆਰ ਸਿੰਘ ਭਾਣਾ, ਗੁਰਦੀਪ ਸਿੰਘ , ਸੁਖਜਿੰਦਰ ਸਿੰਘ ਤੂੰਬੜਭੰਨ, ਲਵਪ੍ਰੀਤ ਕੌਰ, ਸੁਖਦੀਪ ਕੌਰ , ਕਰਮਜੀਤ ਕੌਰ ਅਤੇ ਵਿੱਕੀ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਿਛਲੇ 20 ਸਾਲਾਂ ਤੋਂ ਦੇਸ਼ ਦੇ ਕਰੋੜਾਂ ਪੇਂਡੂ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਵਾਲੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਨਾਂਅ ’ਤੇ ਬਣੇ ਨਰੇਗਾ ਕਾਨੂੰਨ ਮਨਰੇਗਾ ਨੂੰ ਖਤਮ ਕਰਕੇ ਉਸ ਦੀ ਥਾਂ ਤੇ ਨਵਾਂ ਰੋਜ਼ਗਾਰ ਕਾਨੂੰਨ ਵੀ ਬੀ-ਜੀ ਰਾਮ ਜੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਇਹ ਵੀ ਪੜ੍ਹੋ: Amar Noori Threat: ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਪੁਲਿਸ ਜਾਂਚ ’ਚ ਜੁਟੀ
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਯੋਜਨਾ ਦਾ ਨਾਂਅ ਹੀ ਨਹੀਂ ਬਦਲਿਆ ਸਗੋਂ ਆਪਣਾ ਯੋਗਦਾਨ 90 ਫੀਸਦੀ ਤੋਂ ਘਟਾ ਕੇ 60 ਫੀਸਦੀ ਕਰਨ ਨਾਲ ਇਸ ਸਕੀਮ ਦਾ ਭੋਗ ਪਾਇਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਵੱਖ-ਵੱਖ ਰਾਜ ਸਰਕਾਰਾਂ 40 ਫੀਸਦੀ ਹਿੱਸਾ ਪਾਉਣ ਤੋਂ ਅਸਮਰਥ ਜਾਪਦੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਨਵਾਂ ਕਾਨੂੰਨ ਰੱਦ ਕੀਤਾ ਜਾਵੇ, ਪੁਰਾਣੀ ਮਨਰੇਗਾ ਸਕੀਮ ਬਹਾਲ ਰੱਖੀ ਜਾਵੇ, ਸਾਲ ਵਿੱਚ ਘੱਟੋ ਘੱਟ 200 ਦਿਨ ਕੰਮ ਦਿੱਤਾ ਜਾਵੇ ਤੇ 700 ਦਿਹਾੜੀ ਦੇਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਪ੍ਰਤੀਨਿਧ ਲਵਪ੍ਰੀਤ ਕੌਰ ਜ਼ਿਲ੍ਹਾ ਮਾਲ ਅਫਸਰ ਫਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ੋਰਦਾਰ ਨਾਅਰਿਆਂ ਨਾਲ ਮੋਦੀ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। MGNREGA Protest














