ਸਰਕਾਰ ਨੂੰ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇ : ਆਗੂ
Protest: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਮਿਡ ਡੇ ਮੀਲ ਵਰਕਰਾਂ ਵੱਲੋਂ ਰੋਡ ਜਾਮ ਕਰਕੇ ਅਮਨ ਅਰੋੜਾ ਦੀ ਕੋਠੀ ਦੇ ਗੇਟ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਖਜ਼ਾਨਾ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸਰਕਾਰ ਤੋਂ ਪਹਿਲਾਂ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਸਾਡੀ ਸਰਕਾਰ ਆਉਣ ’ਤੇ ਤੁਹਾਡੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਅਤੇ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ।
ਪ੍ਰੰਤੂ ਸਰਕਾਰ ਆਉਣ ਤੋਂ ਬਾਅਦ ਵੀ ਸਰਕਾਰ ਲਗਾਤਾਰ ਦੋ ਸਾਲਾਂ ਤੋਂ ਲਾਰੇ ਲਾਉਂਦੀ ਆ ਰਹੀ ਹੈ ਜਿਸ ਕਰਕੇ ਮੁਲਾਜ਼ਮਾਂ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਵਾਅਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ, ਪ੍ਰਧਾਨ ਮੱਖਣ ਸਿੰਘ ਕਾਮਰੇਡ ਜਖੇਪਲ ਅਤੇ ਹੋਰ ਆਗੂ ਤੇ ਵਰਕਰ ਵੱਡੀ ਮੌਜੂਦ ਸਨ। Protest