ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 7, 2026
More
    Home Breaking News ਪੁਲਵਾਮਾ &#821...

    ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ

    Militants, Attacked, Police Station, Pulwama

    ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ
    ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ

    ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਜਿਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਅੱਤਵਾਦੀਆਂ ਨੇ ਅਣਪਛਾਤੇ ਸਥਾਨ ਤੋਂ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ। ਅੱਤਵਾਦੀਆਂ ਦਾ ਨਿਸ਼ਾਨਾ ਖੁੰਝ ਗਿਆ ਤੇ ਗ੍ਰੇਨੇਡ ‘ਚ ਧਮਾਕਾ ਥਾਣੇ ਤੋਂ ਕੁਝ ਦੂਰੀ ਹਟ ਕੇ ਹੋਇਆ। ਹਮਲੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਹਨਾਂ ਦੱਸਿਆ ਕਿ ਬਾਅਦ ‘ਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਹਮਲੇ ਤੋਂ ਬਾਅਦ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ। ਹਮਲੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। Pulwama

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here