ਮਿਲਕਫੈਡ ਵੱਲੋਂ ਦੁੱਧ ਦੇ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਚੀਮਾ

harpal singh cheema, Harpal Singh Cheema, Harpal Cheema, Milk Prices

ਡੇਅਰੀ ਕਿਸਾਨਾਂ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਲਈ ਢਾਈ ਮਹੀਨੇ ਵਿਚ ਪੰਜਵੀਂ ਵਾਰ ਵਧਾਇਆ ਭਾਅ

  • ਦੁੱਧ ਉਤਪਾਦਕਾਂ ਦੀ ਮੰਗ ਉੱਤੇ ਅਤੇ ਵਿੱਤੀ ਸਹਾਇਤਾ ਹਿੱਤ ਵਧਾਈ ਦੁੱਧ ਦੀ ਖਰੀਦ ਕੀਮਤ:- ਸਹਿਕਾਰਤਾ ਮੰਤਰੀ
  • ਆਮ ਲੋਕਾਂ ਲਈ ਦੁੱਧ ਦੀ ਖਰੀਦ ਕੀਮਤ ’ਤੇ ਨਹੀਂ ਪਵੇਗਾ ਕੋਈ ਪ੍ਰਭਾਵ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਫੀਡ ਦੇ ਭਾਅ ਵਿੱਚ ਹੋਏ ਵਾਧੇ ਕਾਰਨ ਪੰਜਾਬ ਦੇ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਦੀ ਮਾੜੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਧ ਦੇ ਖਰੀਦ ਭਾਅ ਵਿੱਚ 35 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਹੋਰ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਵੀ ਇਹ ਭਾਅ 20 ਰੁਪਏ ਵਧਾਇਆ ਗਿਆ ਸੀ। ਇਸ ਤਰ੍ਹਾਂ ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ ’ਤੇ ਬਿਲਕੁਲ ਨਹੀਂ ਪਵੇਗਾ ਅਤੇ ਉਹਨਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ।

ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ। ਅੱਜ ਇੱਥੇ ਸਕੱਤਰੇਤ ਵਿਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ (ਕੋਆਪਰੇਸ਼ਨ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਵਿੱਤ ਕੇ ਏ ਪੀ ਸਿਨਹਾ ਅਤੇ ਮਿਲਕਫ਼ੈਡ ਦੇ ਐਮ ਡੀ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ ਹੈ ਜਿਸ ਕਰ ਕੇ ਇਹ ਫੈਸਲਾ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਠੋਸ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵੱਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 55 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 105 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here