ਮੰਤਰੀ ਅਮਨ ਅਰੋੜਾ ਨੇ ਕੀਤਾ ਕੱਲ੍ਹ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Holiday

ਕੱਲ੍ਹ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਰਹੇਗੀ ਛੁੱਟੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਸੂਬੇ ’ਚ ਦੁਸ਼ਹਿਰਾ ਤਿਉਹਾਰ ਦੇ ਮੱਦੇਨਜ਼ਰ ਕੱਲ੍ਹ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ।  ਇਹ ਐਲਾਨ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਮੰਤਰੀ ਅਮਨ ਅਰੋੜਾ ਨੇ ਕੀਤਾ ਹੈ। ਮੰਤਰੀ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। (Holiday)