ਮੰਤਰੀ Aman Arora ਕੇਸ ਦੀ ਸੁਣਵਾਈ ਹੁਣ 25 ਜਨਵਰੀ ਨੂੰ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਮਾਂ

Aman Arora

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 26 ਜਨਵਰੀ ਮੌਕੇ ਤਿਰੰਗਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਹਾਈਕੋਰਟ ’ਚ ਸੁਣਵਾਈ ਹੋਈ। ਫਿਲਹਾਲ ਹਾਈਕੋਰਟ ਨੇ ਅਗਲੀ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਦਰਅਸਲ ਪੰਜਾਬ ਏਜੀ ਨੇ ਹਾਈਕੋਰਟ ’ਚ ਜਾਣਕਾਰੀ ਦਿੱਤੀ ਹੈ ਕਿ ਸੰਗਰੂਰ ਕੋਰਟ ’ਚ ਅਮਨ ਅਰੋੜਾ ਦੀ ਅਰਜੀ ’ਤੇ ਸੁਣਵਾਈ 24 ਜਨਵਰੀ ਨੂੰ ਹੋਵੇਗੀ। ਜਿਸ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਦੀ ਅਗਲੀ ਮਿਲੀ 25 ਜਨਵਰੀ ਦਿੱਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜਾ ਖਿਲਾਫ਼ ਦਾਇਰ ਅਪੀਲ ’ਤੇ ਸੰਗਰੂਰ ਦੀ ਜ਼ਿਲ੍ਹਾ ਅਦਾਲਤ ’ਚ 24 ਜਨਵਰੀ ਨੂੰ ਸੁਣਵਾਈ ਹੋਵੇਗੀ, ਜਿਸ ਤੋਂ ਬਾਅਦ ਹੀ ਹਾਈਕੋਰਟ ’ਚ ਸੁਣਵਾਈ ਹੋਵੇਗੀ। ਜੇਕਰ ਅਮਨ ਅਰੋੜਾ ਖਿਲਾਫ ਸੁਣਾਈ ਗਈ ਸਜਾ ’ਤੇ ਰੋਕ ਨਹੀਂ ਲਾਈ ਗਈ ਤਾਂ ਉਹ ਗਣਤੰਤਰ ਦਿਵਸ ’ਤੇ ਝੰਡਾ ਨਹੀਂ ਲਹਿਰਾਉਣਗੇ। (Aman Arora)

ਮੰਗਾਂ ਸਬੰਧੀ ਅਧਿਆਪਕ ਚੜ੍ਹੇ ਟੈਂਕੀ ’ਤੇ, ਪੱਕਾ ਰੁਜ਼ਗਾਰ ਦੇਣ ਦੀ ਮੰਗ

LEAVE A REPLY

Please enter your comment!
Please enter your name here