ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ
(ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। Sunam News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਅਹਿਮ ਸੌਗਾਤ ਦਿੰਦੇ ਹੋਏ ਸਰਹੰਦ ਚੋਅ ਦੇ ਨਾਲ ਨਵੇਂ ਬਣਾਏ ਗਏ ਵਾਕਿੰਗ ਟਰੈਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਮੁੱਖ ਸੜਕਾਂ ਦੇ ਆਲੇ-ਦੁਆਲੇ ਸੈਰ ਕਰਨ ਵਾਲੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿੱਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ। ਜਿਸ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਨੇ ਸੁਨਾਮ ਸ਼ਹਿਰ ਵਿੱਚ ਜਿਹੜੇ ਪ੍ਰੋਜੈਕਟ ਮੁਢਲੇ ਤੌਰ ’ਤੇ ਆਰੰਭੇ ਸਨ, ਉਨ੍ਹਾਂ ਵਿੱਚ ਇਹ ਵਾਕਿੰਗ ਟਰੈਕ ਪ੍ਰੋਜੈਕਟ ਵੀ ਸ਼ਾਮਲ ਸੀ, ਜਿਹੜਾ ਕਿ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Ludhiana News : ਲੁੱਟਾਂ-ਖੋਹਾਂ ਕਰਨ ਦੇ ਦੋੋਸ਼ ’ਚ ਪੁਲਿਸ ਵੱਲੋਂ ਦੋ ਲੜਕੀਆਂ ਸਣੇ ਗੈਂਗ ਦੇ 5 ਮੈਂਬਰ ਗ੍ਰਿਫ਼ਤਾਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਕਿੰਗ ਟਰੈਕ ਦੀ ਲੰਬਾਈ 1300 ਮੀਟਰ ਤੇ ਚੌੜਾਈ 8 ਫੁੱਟ ਹੈ। ਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਾਕਿੰਗ ਟਰੈਕ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੁਵਿਧਾ ਲਈ ਇੱਥੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਹਰਿਆਲੀ ਭਰਪੂਰ ਵਾਤਾਵਰਣ ਸਿਰਜਣ ਲਈ 3700 ਬੂਟੇ ਲਾਏ ਜਾ ਰਹੇ ਹਨ ਤਾਂ ਜੋ ਸੈਰ ਕਰਨ ਵਾਲੇ ਕੁਦਰਤ ਨਾਲ ਵੀ ਸਾਂਝ ਪਾ ਸਕਣ।
ਸੁਨਾਮ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ : ਮੰਤਰੀ ਅਰੋੜਾ
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਾਰਜ ਜਿਥੇ ਪ੍ਰਗਤੀ ਅਧੀਨ ਹਨ ਉਥੇ ਹੀ ਕਈ ਲੋਕ ਪੱਖੀ ਪ੍ਰੋਜੈਕਟ ਲੋਕਾਂ ਨੂੰ ਮੁਕੰਮਲ ਹੋਣ ਮਗਰੋਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। Sunam News
ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ, ਬਾਲ ਕ੍ਰਿਸ਼ਨ ਈਓ, ਆਸ਼ਾ ਬਜਾਜ, ਗੁਰਤੇਗ ਸਿੰਘ ਨਿੱਕਾ, ਐਮਸੀ ਚਮਕੌਰ ਹਾਂਡਾ, ਹਰਪਾਲ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ, ਮਨੀਸ਼ ਕੁਮਾਰ ਸੋਨੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ ਬਲਾਕ ਪ੍ਰਧਾਨ, ਮਨੀ ਸਰਾਓ, ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਰਿੰਪੀ ਥਿੰਦ ਵੀ ਹਾਜ਼ਰ ਸਨ।