
ਤੁੰਗਾਂ ਵਿਖੇ 28 ਲੱਖ ਦੀ ਲਾਗਤ ਵਾਲੇ ਹੈਲਥ ਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ
ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। Punjab News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਤੁੰਗਾਂ ਵਿਖੇ ਲਗਭਗ 28 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਜਾਣ ਵਾਲੇ ਹੈਲਥ ਅਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ।
ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਪੱਧਰ ’ਤੇ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ ਜਿਸ ਤਹਿਤ ਜ਼ਿਲਾ ਸੰਗਰੂਰ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ। Punjab News
ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਪੱਧਰ ’ਤੇ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ : ਮੰਤਰੀ ਅਰੋੜਾ | Punjab News
ਉਹਨਾਂ ਕਿਹਾ ਕਿ ਪਿੰਡ ਤੁੰਗਾਂ ਵਿੱਚ ਬਣਨ ਵਾਲਾ ਇਹ ਹੈਲਥ ਤੇ ਵੈਲਨੈਸ ਸੈਂਟਰ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਸਫਲ ਸਾਬਤ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜ਼ੀਹ ਦੇ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਆਦਰਸ਼ ਚੋਣ ਜ਼ਾਬਤੇ ਕਾਰਨ ਵਿਕਾਸ ਕਾਰਜਾਂ ਵਿੱਚ ਕੁਝ ਸਮੇਂ ਲਈ ਖੜੋਤ ਜ਼ਰੂਰ ਆਈ ਸੀ ਪਰ ਉਸ ਤੋਂ ਬਾਅਦ ਹੁਣ ਹੋਰ ਵੀ ਜ਼ਿਆਦਾ ਰਫਤਾਰ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾ ਰਿਹਾ ਹੈ।

ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਾਜੇਸ਼ ਕਾਂਸਲ, ਡਾ. ਅੰਜੂ ਸਿੰਗਲਾ, ਡਾ. ਵਿਕਾਸ ਧੀਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸੁਖਚੈਨ ਸਿੰਘ ਪਾਪੜਾ, ਜਗਪਾਲ ਸਿੰਘ, ਸੁਖਬੀਰ ਸਿੰਘ ਸੱਤੀ , ਗੁਰਿੰਦਰਪਾਲ ਖੇੜੀ ਵੀ ਹਾਜ਼ਰ ਸਨ।