ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟ ਪ੍ਰਗਤੀ ਅਧੀਨ ਹਨ : ਮੰਤਰੀ ਅਰੋੜਾ (Development Works)
(ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਉਧਮ ਸਿੰਘ ਵਾਲਾ। ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟਾਂ (Development Works) ਨੂੰ ਜੋਸੋ ਖਰੋਸ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਵਿਕਾਸ ਪ੍ਰੋਜੈਕਟ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਹਨ ਜਿਨ੍ਹਾਂ ਦਾ ਇੱਥੇ ਵੱਸਦੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਹੋ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੇਰੋਂ ਦੇ ਡੇਰਾ ਬਾਬਾ ਗੋਦੜੀ ਵਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ: ਵਿੱਤ ਕਮਿਸ਼ਨ ਤੋਂ ਮੁੱਖ ਮੰਤਰੀ ਮਾਨ ਨੇ ਸੂਬੇ ਲਈ ਮੰਗਿਆ 1,32,247 ਕਰੋੜ ਦਾ ਵਿਸ਼ੇਸ਼ ਪੈਕੇਜ਼
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਵਿਧਾਨ ਸਭਾ ਹਲਕਾ ਸੁਨਾਮ ਦਾ ਕਾਇਆ ਕਰਨ ਦੇ ਲਈ ਪਹਿਲੇ ਦਿਨ ਤੋਂ ਹੀ ਸਰਗਰਮ ਹਨ ਅਤੇ ਲੜੀਵਾਰ ਢੰਗ ਨਾਲ ਲੋਕਾਂ ਤੋਂ ਫੀਡਬੈਕ ਲੈਂਦੇ ਹੋਏ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 1.54 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਦੇ 29 ਪਿੰਡਾਂ ਵਿੱਚ 50 ਦੇ ਕਰੀਬ ਵਿਕਾਸ ਕੰਮ ਆਰੰਭ ਹੋਏ ਹਨ ਜਿਨਾਂ ਵਿੱਚ ਸੇਰੋਂ ਦੇ ਇਹ ਵੱਖ-ਵੱਖ ਕੰਮ ਵੀ ਸ਼ਾਮਿਲ ਹਨ। Development Works
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨਾਂ ਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਥਿਤੀ ਦਾ ਜਾਇਜ਼ਾ ਉਹ ਸਮੇਂ ਸਮੇਂ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੈਂਦੇ ਰਹਿੰਦੇ ਹਨ। ਇਸ ਮੌਕੇ ਸਤਗੁਰ ਸਿੰਘ, ਮੁਖਤਿਆਰ ਸਿੱਧੂ, ਮਨਪ੍ਰੀਤ ਮਨੀ, ਕਾਲਾ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਜਸਪਾਲ ਸਿੰਘ ਫੌਜੀ, ਕਰਮਜੀਤ ਸਿੰਘ, ਅਮਰੀਕ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਢਿੱਲੋ ਤੋਂ ਇਲਾਵਾ ਬੀਡੀਪੀਓ ਸੁਨਾਮ ਵੀ ਹਾਜ਼ਰ ਸਨ।