ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Dr Baljit Kau...

    Dr Baljit Kaur: ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਇਸ ਵਰਗ ਨੂੂੰ ਸੁਣਾਈ ਖੁਸ਼ੀ ਦੀ ਖਬਰ

    Dr Baljit Kaur

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Dr Baljit Kaur : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।

    ਕੈਬਨਿਟ ਮੰਤਰੀ (Dr Baljit Kaur) ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵਿਆਂਗ ਵਿਕਅਤੀਆਂ ਨੂੰ ਅਪਰੈਲ 2024 ਤੱਕ 233372 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ।

    Also Read : ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਦੇ ਰਹੀ ਐ ਪਲਾਟਾਂ ਦਾ ਤੋਹਫ਼ਾ, ਇਸ ਤਰ੍ਹਾਂ ਕਰੋ ਅਪਲਾਈ

    ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਦੀ ਦਿਵਿਆਂਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੈ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰੀ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ।

    LEAVE A REPLY

    Please enter your comment!
    Please enter your name here