ਬਰਨਾਲਾ। Punjab News : ਪੰਜਾਬ ਸਰਕਾਰ ਗੈਰ ਆਸ਼ਰਿਤ ਬੱਚਿਆਂ ਲਈ ਵੱਡੇ ਉਪਰਾਲੇ ਕਰ ਰਹੀ ਐ। ਉਨ੍ਹਾਂ ਨੂੰ ਰਾਸ਼ੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਜੀਵਨ ਸੌਖਾ ਕਰਨ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਾਬਾ ਕਾਲਾ ਮਹਿਰ ਬਹੁ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਾਉਂਦਿਆਂ ਆਖੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨਾਥ ਬੱਚੇ ਤੇ ਉਹ ਬੱਚੇ ਜਿਨ੍ਹਾਂ ਦੇ ਪਿਤਾ ਜੀ ਦੀ ਮੌਤ ਹੋ ਚੁੱਕੀ ਹੈ, ਉਹਨਾਂ ਨੂੰ ₹4000 ਪ੍ਰਤੀ ਬੱਚੇ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ 62 ਬੱਚਿਆਂ ਨੂੰ ਮਾਲੀ ਮਦਦ ਦੇ ਚੈੱਕ ਤਕਸੀਮ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਬਰਨਾਲਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਖਰਾਬ ਹੋਣ ਦੀਆਂ ਆ ਰਹੀਆਂ ਸ਼ਿਕਾਇਤਾਂ ਬਾਰੇ ਮੰਤਰੀ ਬਲਜੀਤ ਕੌਰ ਨੇ ਕਿਹਾ ਹੈ ਕਿ ਇਸ ਦੀ ਜਾਂਚ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸਮਾਜ ਸੇਵੀਆਂ ਨੂੰ ਸਨਮਾਨਿਤ ਵੀ ਕੀਤਾ। Punjab News
ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਾਲ ਪੰਜਾਬ ਦੇ ਲੋਕਾਂ ਲਈ ਹੋਰ ਤਰੱਕੀ ਵਾਲਾ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਸਾਡੇ ਸ਼ਹੀਦਾਂ ਨੂੰ ਵੰਡੇ ਸਨਮਾਨ ਦੇਣ ਦਾ ਮੁੱਦਾ ਉਠਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇ। Punjab News
ਇਹ ਵੀ ਕਿਹਾ | Punjab News
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਾਬਾ ਕਾਲਾ ਮਹਿਰ ਬਹੁ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ। ਡਾ. ਬਲਜੀਤ ਕੌਰ ਨੇ ਆਜ਼ਾਦੀ ਦਵਾਉਣ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਉਹਨਾਂ ਵੱਖ-ਵੱਖ ਵਿਭਾਗਾਂ ’ਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ, ਨਾਲ ਹੀ ਉਹਨਾਂ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵੀਲ ਚੇਅਰ ਤੇ ਟਰਾਈ ਸਾਈਕਲ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨਾਥ ਬੱਚੇ ਤੇ ਉਹ ਬੱਚੇ ਜਿਨ੍ਹਾਂ ਦੇ ਪਿਤਾ ਜੀ ਦੀ ਮੌਤ ਹੋ ਚੁੱਕੀ ਹੈ, ਉਹਨਾਂ ਨੂੰ ₹4000 ਪ੍ਰਤੀ ਬੱਚੇ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ 62 ਬੱਚਿਆਂ ਨੂੰ ਮਾਲੀ ਮਦਦ ਦੇ ਚੈੱਕ ਤਕਸੀਮ ਕੀਤੇ ਗਏ ਹਨ।
Read Also : Ola Electric Bikes: ਹੁਣ ਪੈਟਰੋਲ ਦੀ ਨਹੀਂ ਪਵੇਗੀ ਜ਼ਰੂਰਤ, ਓਲਾ ਨੇ ਲਾਂਚ ਕੀਤਾ ਇਲੈਕਟ੍ਰਿਕ ਮੋਟਰਸਾਈਕਲ, ਜਾਣੋ ਕੀਮਤ