ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, January 17, 2026
More
    Home Breaking News ਮੰਤਰੀ Dr. Bal...

    ਮੰਤਰੀ Dr. Baljit Kaur ਨੇ ਇਨ੍ਹਾਂ ਵਰਗਾਂ ਖਾਤਰ ਅਫ਼ਸਰਾਂ ਨੂੰ ਦਿੱਤੇ ਸਖਤ ਨਿਰਦੇਸ਼, ਹੁਣ ਇਸ ਤਰ੍ਹਾਂ ਹੋਣਗੇ ਕੰਮ

    Dr. Baljit Kaur
    ਮੰਤਰੀ Dr. Baljit Kaur ਨੇ ਇਨ੍ਹਾਂ ਵਰਗਾਂ ਖਾਤਰ ਅਫ਼ਸਰ ਨੂੰ ਦਿੱਤੇ ਸਖਤ ਨਿਰਦੇਸ਼, ਹੁਣ ਇਸ ਤਰ੍ਹਾਂ ਹੋਣਗੇ ਕੰਮ

    Dr. Baljit Kaur: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਲਾਭ ਵੀ ਵੱਡੇ ਪੱਧਰ ’ਤੇ ਲੋਕ ਲੈ ਰਹੇ ਹਨ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ ਆਪਣਾ ਜੀਵਨ ਨਿਰਵਾਹ ਕਰ ਰਹੇ ਹਨ। ਇਸ ਦੇ ਦੌਰਾਨ ਹੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਭਲਾਈ ਸਕੀਮਾਂ ਨਾਲ ਜੁੜੇ ਅਫ਼ਸਰਾਂ ਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਹਨ। Punjab News

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸ ਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। Dr. Baljit Kaur

    Read Also : Roadways Bus Service: ਇਨ੍ਹਾਂ ਬੱਸ ਅੱਡਿਆਂ ਤੋਂ ਨਹੀਂ ਚੱਲੀਆਂ ਬੱਸਾਂ, ਯਾਤਰੀ ਹੋ ਰਹੇ ਪ੍ਰੇਸ਼ਾਨ

    ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਨ ਟ੍ਰੈਕਰ ਦੀ ਰਫ਼ਤਾਰ ਵਧਾਉਣ ਦੇ ਵੀ ਹੁਕਮ ਜਾਰੀ ਕੀਤੇ ਹਨ। Pension Punjab