ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ | Dr. Baljit Kaur
ਚੰਡੀਗੜ੍ਹ। ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਦਿਵਿਆਂਗਜਨਾਂ ਦੀ ਭਲਾਈ ਸਰਕਾਰ ਨੇ ਕਈ ਸਕੀਮਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸਰਕਾਰ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਸਰਕਾਰ ਨੇ ਦਿਵਿਆਂਗਾਂ ਦੀ ਭਲਾਈ ਲਈ ਸਰਕਾਰ ਨੇ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਇਸ ਸਬੰਧੀ ਜਾਣਕਾਰੀ ਦੇਣ ਲਈ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ਾਂਝੀ ਕੀਤੀ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੋ ਕਿ ਇਸ ਤਰ੍ਹਾਂ ਹਨ:-
- ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਨੂੰ ਪੰਜਾਬ ਰਾਜ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇ।
- ਦਿਵਿਆਂਗ ਵਿਅਕਤੀਆਂ ’ਤੇ ਕਿਸੇ ਤਰ੍ਹਾਂ ਦੇ ਅੱਤਿਆਚਾਰ ਨੂੰ ਰੋਕਣ ਲਈ ਪੁਲਿਸ ਅਤੇ ਉੱਚ ਅਧਿਕਾਰੀ ਸਖਤੀ ਨਾਲ ਨਜਿੱਠਣਗੇ।
- ਜੋ ਵੀ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੇ ਲਾਭ ਦਾ ਧੋਖਾਧੜੀ ਨਾਲ ਫਾਇਦਾ ਉਠਾਉਂਦਾ ਹੈ ਉਸ ਨੂੰ ਕੈਦ ਦੀ ਸਜ਼ਾ ਯੋਗ ਹੋਵੇਗੀ।
- ਜੇਕਰ ਕੋਈ ਵੀ ਦਿਵਿਆਂਗ ਵਿਅਕਤੀਆਂ ਤੇ ਕਿਸੇ ਤਰ੍ਹਾਂ ਦਾ ਵੀ ਅੱਤਿਆਚਾਰ ਕਰਦਾ ਹੈ ਉਸ ਨੂੰ 6 ਮਹੀਨੇ ਤੋ ਲੈ ਕੇ 5 ਸਾਲ ਤੱਕ ਦੀ ਸਜਾ ਦਿੱਤੀ ਜਾ ਸਕਦੀ ਹੈ।
- ਦਿਵਿਆਂਗ ਵਿਅਕਤੀਆਂ ਨਾਲ ਕਿਸੇ ਤਰ੍ਹਾਂ ਦਾ ਦੁਰਵਿਵਹਾਰ ਅਹਿੰਸਾ ਤੇ ਸੋਸ਼ਣ ਹੁੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਕਾਰਜਕਾਰੀ ਮੈਜਿਸਟ੍ਰੇਟ ਨੂੰ ਦਿੱਤੀ ਜਾਵੇ।
ਇਹ ਪੋਸਟ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇ ਕੇ ਆਰਥਿਕ ਮੱਦਦ ਕਰ ਰਹੀ ਹੈ ਤੇ ਇਸ ਤਰ੍ਹਾਂ ਹਰ ਵਰਗ ਸਹੂਲਤਾਂ ਦੇ ਅਧੀਨ ਆਉਂਦਾ ਹੈ।