Punjab News: ਮਲੋਟ (ਮਨੋਜ)। ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਮਲੋਟ ਹਲਕੇ ਦੀਆਂ ਅਨਾਜ ਮੰਡੀਆਂ ’ਚ ਸਟੀਲ ਕਵਰ ਸ਼ੈੱਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਔਲਖ, ਸੰਮੇਵਾਲੀ ਤੇ ਬਾਮ ਦੀਆਂ ਅਨਾਜ ਮੰਡੀਆਂ ’ਚ ਬਣੇ ਸ਼ੈੱਡਾਂ ਦਾ ਪਿੰਡ ਵਾਸੀਆਂ ਵੱਲੋਂ ਆਪ ਹੀ ਉਦਘਾਟਨ ਕਰਨ ਮੌਕੇ ਕਰਵਾਏ ਸਮਾਗਮਾਂ ਵਿੱਚ ਆਨਲਾਈਨ ਵੀਡਿਓ ਕਾਲ ਰਾਹੀਂ ਜੁੜਨ ਮੌਕੇ ਕੀਤਾ। Dr. Baljit Kaur
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ। ਇਹਨਾਂ ਵਿੱਚੋਂ ਕਈਆਂ ਦਾ ਕੰਮ ਜਾਰੀ ਹੈ ਤੇ ਬਾਕੀਆਂ ਸਬੰਧੀ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸ਼ੈੱਡ ਤਿਆਰ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਖੁੱਲ੍ਹੇ ਅਸਮਾਨ ਹੇਠ ਰੱਖਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਅਤੇ ਫਸਲ ਦੇ ਸਟਾਕ ਨੂੰ ਮੌਸਮ ਦੇ ਅਸਰ ਤੋਂ ਬਚਾਇਆ ਜਾ ਸਕੇਗਾ।
Read Also : ਹਰ ਕਿਸਾਨ ਨੂੰ ਮਿਲ ਸਕਦੇ ਨੇ 7 ਲੱਖ ਰੁਪਏ, ਸਿਰਫ਼ ਕਰਨਾ ਹੋਵੇਗਾ ਇਹ ਕੰਮ, ਪੰਜਾਬ ਸਰਕਾਰ ਦਾ ਐਲਾਨ
ਇਸ ਨਾਲ ਅਨਾਜ ਦੀ ਖ਼ਰਾਬੀ ਰੁਕੇਗੀ ਅਤੇ ਮੰਡੀਆਂ ’ਚ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲ ਸਕੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਇਨ੍ਹਾਂ ਕਾਰਜਾਂ ਦੀ ਸ਼ੁਰੂਆਤ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਵੀਨਜ ਗਰਗ, ਬਲਾਕ ਪ੍ਰਧਾਨ ਸਿਮਰਜੀਤ ਸਿੰਘ ਬਰਾੜ, ਬਲਾਕ ਪ੍ਰਧਾਨ ਲਾਭ ਸਿੰਘ, ਹਰਬੰਸ ਸਿੰਘ ਸੰਮੇਵਲੀ, ਗੁਰਸ਼ਰਨ ਸਿੰਘ, ਕੁਸ਼ੱਲਿਆ ਦੇਵੀ, ਸੱਮੇਵਾਲੀ, ਮਨਪ੍ਰੀਤ ਸਿੰਘ ਜੇਈ ਅਮਨਦੀਪ ਸਿੰਘ ਜੇਈ ਨੇ ਕਰਵਾਈ। ਇਸ ਮੌਕੇ ਪਿੰਡਾਂ ਦੇ ਆਗੂ, ਪੰਚਾਇਤਾਂ ਅਤੇ ਪਤਵੰਤੇ ਹਾਜ਼ਰ ਸਨ।