ਮੰਤਰੀ ਡਾ. ਬਲਜੀਤ ਕੌਰ ਦੀ ਮੀਟਿੰਗ ਤੋਂ ਬਾਅਦ ਇਸ ਯੂਨੀਅਨ ਨੂੰ ਮਿਲਿਆ ਭਰੋਸਾ

Minister Dr Baljit Kaur

ਚੰਡੀਗੜ੍ਹ। Minister Dr Baljit Kaur : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ (ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ। Minister Dr Baljit Kaur

Read Also : Haryana News: ਕਾਂਗਰਸ ਤੋਂ ਟਿਕਟ ਮਿਲਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਦਿੱਤਾ ਵੱਡਾ ਬਿਆਨ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਨੂੰ ਭਰਨ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। Minister Dr Baljit Kaur

LEAVE A REPLY

Please enter your comment!
Please enter your name here