Punjab Government Latest News: ਔਰਤਾਂ ਦੀ ਸੰਭਾਲ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ, ਹੁਣ ਸਭ ਨੂੰ ਮਿਲੇਗਾ ਲਾਭ

Punjab Government Latest News
Punjab Government Latest News: ਔਰਤਾਂ ਦੀ ਸੰਭਾਲ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ, ਹੁਣ ਸਭ ਨੂੰ ਮਿਲੇਗਾ ਲਾਭ

ਔਰਤਾਂ ’ਚ ਕੈਂਸਰ ਤੇ ਹੋਰ ਰੋਗਾਂ ਲਈ ਕੈਂਪ ਲੱਗਣਗੇ 2 ਤੋਂ | Punjab Government Latest News

  • ਮਲੋਟ ਤੋਂ ਹੋਵੇਗੀ ਔਰਤਾਂ ਦੇ ਰੋਗਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ | Punjab Government Latest News

Punjab Government Latest News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਔਰਤਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੌਮਾਂਤਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਫਰੀਦਕੋਟ ’ਚ ਸੂਬਾ ਪੱਧਰੀ ਸਮਾਗਮ ਕੀਤਾ ਜਾਵੇਗਾ ਅਤੇ ਇਸ ਮੌਕੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਦਾ ਸਨਮਾਨ ਕੀਤਾ ਜਾਵੇਗਾ।

Read Also : Ration Card New Rules: ਇਨ੍ਹਾਂ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮਿਲਣਾ ਬੰਦ!, ਰਾਸ਼ਨ ਕਾਰਡ ਦੇ ਨਵੇਂ ਨਿਯਮ ਜਾਰੀ

ਉਨ੍ਹਾਂ ਦੱਸਿਆ ਕਿ ਕੈਪਾਂ ਵਿੱਚ ਜ਼ਿਲ੍ਹਾ ਹਸਪਤਾਲਾਂ ਦੀਆਂ ਮਾਹਿਰ ਟੀਮਾਂ ਵੱਲੋਂ ਮੁਫਤ ਸਿਹਤ ਜਾਂਚ ਕੀਤੀ ਜਾਵੇਗੀ। ਇਸ ਮੌਕੇ ਛਾਤੀ, ਸਰਵਾਈਕਲ, ਅਤੇ ਓਰਲ ਕੈਂਸਰ ਦੀ ਜਾਂਚ, ਬਲੱਡ ਪ੍ਰੈਸ਼ਰ ਅਤੇ ਸੂਗਰ ਟੈਸਟ, ਅਨੀਮੀਆ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿੱਚ ਔਰਤਾਂ ਨੂੰ ਮਹੱਤਵਪੂਰਨ ਸਿਹਤ ਵਿਸ਼ਿਆਂ ਜਿਵੇਂ ਕਿ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਪਿਸ਼ਾਬ ਨਲੀ ਦੀਆਂ ਲਾਗਾਂ (ਯੂਟੀਆਈ), ਮਾਹਵਾਰੀ ਸਬੰਧੀ ਅਤੇ ਲੜਕੀਆਂ ਦੀ ਸਿਹਤ ਬਾਰੇ ਜਾਗਰੂਕ ਕੀਤਾ ਜਾਵੇਗਾ। Punjab Government Latest News

ਮੰਤਰੀ ਨੇ ਦੱਸਿਆ ਕਿ ਇਹ ਕੈਂਪ ਰੁਜ਼ਗਾਰ ਉਤਪਤੀ ਵਿਭਾਗ ਅਤੇ ਹੁਨਰ ਵਿਕਾਸ ਵਿਭਾਗ, ਆਯੁਰਵੈਦਿਕ ਵਿਭਾਗ, ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ, ਬੱਚਿਆਂ ਨਾਲ ਸਬੰਧਿਤ ਸਕੀਮਾਂ, 181 ਵੂਮਨ ਹੈਲਪਲਾਈਨ ਅਤੇ ਪੈਨਸ਼ਨ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਕੈਂਪਾਂ ਵਿੱਚ ਵੱਖ-ਵੱਖ ਸਟਾਲ ਲਾਏ ਜਾਣਗੇ ਅਤੇ ਫਾਰਮ ਭਰੇ ਜਾਣਗੇ।

ਇਨ੍ਹਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਕੈਬਨਿਟ ਮੰਤਰੀ ਨੇ ਦੱਸਿਆ ਕਿ 3 ਦਸੰਬਰ ਨੂੰ ਫਰੀਦਕੋਟ ਵਿਖੇ ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਲਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਕੁੱਲ 9 ਵਿਅਕਤੀਆਂ ਅਤੇ 4 ਸੰਸਥਾਵਾਂ ਨੂੰ ਚਾਰ ਵੱਖ-ਵੱਖ ਸ਼੍ਰੇਣੀਆਂ ਸਰਵਉੱਤਮ ਮੁਲਾਜ਼ਮ, ਸਰਵਉੱਤਮ ਰੁਜ਼ਗਾਰਦਾਤਾ, ਸਰਵਉੱਤਮ ਖਿਡਾਰੀ ਅਤੇ ਸਰਵਉੱਤਮ ਸੰਸਥਾ ਜਾਂ ਦਿਵਿਆਂਗਜਨਾਂ ਦੀ ਭਲਾਈ ਲਈ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੁਰਸਕਾਰ ਜੇਤੂ ਨੂੰ 10,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਵੇਗਾ।

Punjab Government Latest News