(ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀ ਮੰਡਲ ਸਹਿਯੋਗੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ ਦੌਰਿਆਂ ਦਾ ਵੇਰਵਾ ਦੇਣ ਨੂੰ ਕਿਹਾ ਹੈ ਇਸ ਕਵਾਇਦ ਦਾ ਉਦੇਸ਼ ਇਹ ਜਾਣਨਾ ਹੈ ਕਿ ਇਨ੍ਹਾਂ ਮੰਤਰੀਆਂ ਨੇ ਨੋਟਬੰਦੀ ਤੇ ਹੋਰ ਪਹਿਲਾਂ ਨੂੰ ਉਤਸ਼ਾਹ ਦਿੱਤਾ ਜਾਂ ਨਹੀਂ ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆ ਕਿਹਾ ਕਿ ਮੰÎਨਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਨਿਰਦੇਸ਼ ਦਿੱਤਾ ਹੈ।
ਇਨ੍ਹਾਂ ਮੰਤਰੀਆਂ ਨੂੰ ਸੋਮਵਾਰ ਤੱਕ ਬਿਊਰਾ ਦੇਣ ਨੂੰ ਕਿਹਾ ਗਿਆ ਹੈ ਪੇਂਡੂ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਕੰਮ ਲਈ ਮੰਤਰਾਲਿਆਂ ਨਾਲ ਤਾਲਮੇਲ ਸਥਾਪਿਤ ਕਰਨ ਦਾ ਨਿਰਦੇਸ਼ ਦਿੱਤਾ ਹੈ ਇੱਕ ਸੂਤਰ ਨੇ ਕਿਹਾ ਿਕ ਸਾਰੇ ਮੰਤਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਦੌਰਨ ਉਨ੍ਹਾਂ ਦੇ ਸ਼ਹਿਰ ਤੋਂ ਬਾਹਰ ਦੀ ਯਾਤਰਾ ਦੇ ਪ੍ਰੋਗਰਾਮਾਂ ਦਾ ਵੇਰਵਾ ਦੇਣ ਨੂੰ ਕਿਹਾ ਗਿਆ ਹੈ ਜੋ ਮੰਤਰੀ ਯਾਤਰਾ ‘ਤੇ ਨਹੀਂ ਸਨ ਤਾਂ ਉਨ੍ਹਾਂ ਨੂੰ ਇਹ ਦੱਸਣਾ ਹੋਵੇਗਾ ਕਿ ਜੇਕਰ ਉਹ ਦਿੱਲੀ ਵਿਚ ਸਨਤਾਂ ਕੀ ਉਹ ਦਫਤਰ ਗਏ ਇਸ ਕਵਾਇਦ ਦਾ ਉਦੇਸ ਇਹ ਜਾਣਨਾ ਹੈ ਕਿ ਕੀ ਉਹ ਜ਼ਿੰਮੇਵਾਰੀਆਂ ਦਰਮਿਆਨ ਸੰਤੁਲਨ ਬਿਠਾ ਰਹੇ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ