ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ

taksali Congress particularly annoyed at not getting a place in the organization

ਚੰਡੀਗੜ੍ਹ। ਹਰਿਆਣਾ ‘ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ।  Jaswant Singh

ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਸਰਕਾਰ ‘ਚ ਸਾਬਕਾ ਮੰਤਰੀ ਰਹੇ ਜਸਵੰਤ ਸਿੰਘ ਬਾਵਲ ਨੇ ਬੁੱਧਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹ੍ਹਾਂ ਨੇ ਕੇਂਦਰੀ ਮੰਤਰੀ ਰਾਵ ਇੰਦਰਜੀਤ ਸਿੰਘ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ ਸੀ।

ਸਾਬਕਾ ਮੰਤਰੀ ਜਸਵੰਤ ਸਿੰਘ ਨੇ ਇਸ ਮੌਕੇ ‘ਤੇ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀ ਨਹੀਂ ਬਦਲੀ ਸਗੋਂ ਘਰ ਵਾਪਸੀ ਕੀਤੀ ਹੈ। ਦੱਸਣਯੋਗ ਹੈ ਕਿ ਹਰਿਆਣਾ ‘ਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ।  Jaswant Singh

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here