ਸਿਹਤ ਮੰਤਰੀ ਬਨਣ ਮਗਰੋਂ ਪਹਿਲੀ ਵਾਰ ਪਟਿਆਲਾ ਪੁੱਜੇ ਡਾ. ਬਲਬੀਰ ਸਿੰਘ ਦਾ ਭਰਵਾਂ ਸਵਾਗਤ

Dr. Balvir Singh

ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਹੋਣਗੀਆਂ ਹੋਰ ਮਜਬੂਤ-ਡਾ. ਬਲਬੀਰ ਸਿੰਘ

ਪਟਿਆਲਾ (ਖ਼ੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balvir Singh) ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ ‘ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਸਿਹਤ ਮੰਤਰੀ ਬਨਣ ਮਗਰੋਂ ਅੱਜ ਪਹਿਲੀ ਵਾਰ ਆਪਣੇ ਸ਼ਹਿਰ ਪਟਿਆਲਾ ਪੁੱਜੇ ਡਾ. ਬਲਬੀਰ ਸਿੰਘ (Dr. Balvir Singh) ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ। ਇਸ ਦੌਰਾਨ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here