ਮਾਨਸਾ (ਸੱਚ ਕਹੂੰ ਨਿਊਜ਼)। Pensions in Punjab : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ।
ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਦਿੱਤੀਆਂ ਗਈਆਂ ਅਥਾਹ ਕੁਰਬਾਨੀਆਂ ਸਾਡੇ ਸਾਰਿਆਂ ਲਈ ਹਮੇਸ਼ਾ ਮਾਣ ਅਤੇ ਪ੍ਰੇਰਣਾਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।
ਇਸ ਤਰ੍ਹਾਂ ਵਧ ਕੇ ਮਿਲਣ ਲੱਗਿਆ ਪੈਨਸ਼ਨ ਦਾ ਲਾਭ | Pensions in Punjab
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰ ਰਹੀ ਹੈ, ਜਿਨ੍ਹਾਂ ਦੇ ਇਕਲੌਤੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫ਼ੌਜ ਵਿਚ ਸੇਵਾ ਨਿਭਾਅ ਚੁੱਕੇ ਹਨ। ਸੂਬਾ ਸਰਕਾਰ ਨੇ ਇਹ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। Pensions in Punjab
Read Also : Punjab News: ਮੰਤਰੀ ਡਾ. ਬਲਜੀਤ ਕੌਰ ਨੇ ਇਨ੍ਹਾਂ ਬੱਚਿਆਂ ਨੂੰ ਦਿੱਤਾ ਖਾਸ ਤੋਹਫ਼ਾ, ਕਰ ਦਿੱਤਾ ਐਲਾਨ
ਉਨ੍ਹਾਂ ਕਿਹਾ ਕਿ ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਵਿੱਚ 42,406 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਉਪਰੰਤ ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫ਼ੌਜ ’ਚ ਰਹਿ ਕੇ ਅੰਗਰੇਜ਼ਾਂ ਵਿਰੁੱਧ ਲੜਦਿਆਂ ਵਿਦੇਸ਼ਾਂ ਵਿੱਚ ਜੇਲ ਕੱਟਣ ਵਾਲੇ 96 ਸਾਲਾ ਬਿਹਾਰਾ ਸਿੰਘ ਤੋਂ ਘਰ ਜਾ ਕੇ ਅਸ਼ੀਰਵਾਦ ਲਿਆ। Pensions in Punjab