ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਮੰਤਰੀ ਸਮੂਹ ਵੱ...

    ਮੰਤਰੀ ਸਮੂਹ ਵੱਲੋਂ ਪੰਜਾਬ ਵਿੱਚ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਸਖਤ ਇਹਤਿਹਾਤੀ ਹਦਾਇਤਾਂ ਜਾਰੀ

    Corona India

    ਕੋਵਿਡ-19 ਤੋਂ ਪੀੜਤ ਮਰੀਜਾਂ ਨੂੰ ਵੱਖਰੇ ਰੱਖਣ ਲਈ 2200 ਬੈਡ ਤਿਆਰ

    ਧਾਰਮਿਕ ਆਗੂਆਂ ਨੂੰ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਦੀ ਅਪੀਲ

    ਲੋਕਾਂ ਨੂੰ ਸਿੱਖਿਅਤ ਕਰਨ ਲਈ ਸਾਰੇ ਸਰਕਾਰੀ ਵਿਭਾਗ ਅਤੇ ਸਬੰਧਤ ਭਾਈਵਾਲਾਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ

    ਮੰਤਰੀ ਸਮੂਹ ਰੋਜ਼ਾਨਾ ਦੇ ਅਧਾਰ ‘ਤੇ ਲਏਗਾ ਸਥਿਤੀ ਦਾ ਜਾਇਜਾ

    ਚੰਡੀਗੜ, (ਅਸ਼ਵਨੀ ਚਾਵਲਾ)। ਸੂਬੇ ਵਿਚ ਕੋਵਿਡ 19 ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਰੋਕਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ  ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਸੱਤ ਮੰਤਰੀਆਂ ਦੇ ਸਮੂਹ (ਜੀਓਐਮ) ਦੀ ਮੀਟਿੰਗ ਹੋਈ। ਸੂਬੇ ਵਿੱਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਇਤਿਹਾਤੀ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਮੰਤਰੀ ਸਮੂਹ ਨੇ ਵਿਆਪਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਅਤੇ ਧਾਰਮਿਕ ਲੀਡਰਾਂ ਤੇ ਡੇਰਾ ਪ੍ਰਬੰਧਕਾਂ ਨੂੰ ਵੀ ਆਪਣੇ ਧਾਰਮਿਕ ਸਮਾਗਮਾਂ ਨੂੰ ਵੀ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਓਮ ਪ੍ਰਕਾਸ ਸੋਨੀ,  ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਤੀ ਰਜੀਆ ਸੁਲਤਾਨਾ,  ਬਲਬੀਰ ਸਿੰਘ ਸਿੱਧੂ,  ਵਿਜੇ ਇੰਦਰ ਸਿੰਗਲਾ ਅਤੇ  ਭਾਰਤ ਭੂਸਣ ਆਸੂ ਸ਼ਾਮਲ ਹਨ।

    ਮੰਤਰੀਆਂ ਦਾ ਸਮੂਹ ਰੋਜ਼ਾਨਾ ਅਧਾਰ ‘ਤੇ ਸਥਿਤੀ ਦਾ ਜਾਇਜਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ ਤਾਂ ਕਿ ਕੋਵਿਡ-19 ਦੇ ਸੱਕੀ ਮਰੀਜ਼ਾਂ ਨੂੰ ਵੱਖ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਸੂਬੇ ਦੀ ਪ੍ਰਬੰਧਕੀ ਅਮਲੇ ਨੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਅਤੇ ਇਸ ਸਮੇਂ ਸੂਬੇ ਭਰ ਵਿੱਚ ਕੋਵਿਡ 19 ਦੇ ਮਰੀਜਾਂ ਨੂੰ ਵੱਖਰੇ ਰੱਖਣ ਲਈ 2200 ਬੈੱਡ ਤਿਆਰ ਹਨ। ਇਸ ਤੋਂ ਇਲਾਵਾ ਪ੍ਰਾਇਵੇਟ ਹਸਪਤਾਲਾਂ ਵਿੱਚ 250 ਵੈਂਟੀਲੇਟਰ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 20-20 ਵੈਂਟੀਲੇਟਰ ਤਿਆਰ ਹਨ।

    ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ-ਆਪ ਨੂੰ ਕੋਵਿਡ-19 ਤੋਂ ਬਚਾਉਣ ਲਈ ਹੱਥ ਮਿਲਾਉਣ, ਭੀੜ ਵਾਲੀਆਂ ਥਾਵਾਂ ‘ਤੇ ਜਾਣ, ਧਾਰਮਿਕ ਇਕੱਠ ਵਿੱਚ ਜਾਣ ਤੋਂ ਗੁਰੇਜ ਕਰਨ ਸਬੰਧੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਵਿਭਾਗਾਂ, ਇੰਡੀਅਨ ਮੈਡੀਕਲ ਐਸੋਸੀਏਸਨ (ਆਈ.ਐੱਮ.ਏ.), ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਐਨ.ਜੀ.ਓਜ ਦੇ ਨਾਲ ਸਾਂਝੇ ਤੌਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾਏਗੀ। ਉਨਾਂ ਕਿਹਾ ਕਿ ਆਂਗਣਵਾੜੀ ਵਰਕਰ, ਡੀਡੀਪੀਓਜ / ਬੀਡੀਪੀਓਜ ਅਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ  ਨਿੱਜੀ ਤੌਰ ‘ਤੇ ਜਾਗਰੂਕ ਕਰਨਗੇ। ਇਸੇ ਤਰਾਂ ਡੀਈਓਜ਼ ਇਹ ਯਕੀਨੀ ਬਣਾਉਣਗੇ ਕਿ ਸਵੇਰ ਦੀ ਸਭਾ ਵਿੱਚ ਇਕੱਠੇ ਹੋਏ ਸਕੂਲੀ ਵਿਦਿਆਰਥੀ ਇੱਕ ਦੂਜੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ।  ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੰਤਰੀ ਸਮੂਹ ਇਸ ਸਬੰਧੀ ਜਾਰੀ ਦਿਸਾ ਨਿਰਦੇਸਾਂ ਦੀ ਪਾਲਣਾ ਅਤੇ ਪ੍ਰਗਤੀ ਦੀ ਜਾਇਜਾ ਲੈਣ ਲਈ ਕਾਰਵਾਈ ਰਿਪੋਰਟ ਦੀ ਸਮੀਖਿਆ ਕਰੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here