ਅਰਵਿੰਦ ਕੇਜਰੀਵਾਲ ਨੂੰ ਮਿਲੇ ਪਟਿਆਲਾ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ

Arvind Kejriwal
ਪਟਿਆਲਾ : ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ।

ਆਗਾਮੀ ਲੋਕ ਸਭਾ ਚੋਣਾਂ ਬਾਰੇ ਚਰਚਾ ਤੇ ਜ਼ਿਲ੍ਹੇ ਵਿਚਲੀ ਆਪ ਪਾਰਟੀ ਦੀ ਰਿਪੋਰਟ ਵੀ ਸੌਂਪੀ

  • ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ ਤੇ ਵਿਧਾਇਕ ਕੋਹਲੀ, ਪਠਾਣਮਾਜਰਾ, ਗੁਰਲਾਲ, ਬਾਜ਼ੀਗਰ ਤੇ ਦੇਵ ਮਾਨ ਰਹੇ ਮੌਜੂਦ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਸਮੇਤ ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ ਅਤੇ ਗੁਰਦੇਵ ਸਿੰਘ ਦੇਵ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਗਾਮੀ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਅਤੇ ਪਟਿਆਲਾ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਦੀ ਰਿਪੋਰਟ ਵੀ ਸੌਂਪੀ।

ਪੰਜਾਬ ਵਾਸੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼

ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤੇ ਜਾਣ ਨਾਲ ਪੰਜਾਬ ਵਾਸੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਨੇ ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਵੀ ਦਿੱਲੀ ਦੇ ਮੁੱਖ ਮੰਤਰੀ ਨਾਲ ਚਰਚਾ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਨਾਲ ਪੰਜਾਬ ਦੇ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਮੁਸ਼ਕਿਲਾਂ ਹੱਲ ਹੋ ਰਹੀਆਂ ਹਨ।

ਇਹ ਵੀ ਪੜ੍ਹ੍ਹੋ: UGC NET Result 2023 Live Updates : NTA ਨੇ ਨਤੀਜਾ ਅਪਡੇਟ ਕੀਤਾ! ਹੁਣੇ ਚੈੱਕ ਕਰੋ!

ਕੈਬਨਿਟ ਮੰਤਰੀਆਂ ਤੇ ਸਮੂਹ ਆਪ ਵਿਧਾਇਕਾਂ ਨੇ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੋਕ ਸਭਾ ਚੋਣਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਆਗੂ ਪੰਜਾਬ ਸਰਕਾਰ ਦੀਆਂ ਲੋਕ ਹਿਤ ਵਾਲੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਕਿ ਹਰੇਕ ਨਾਗਰਿਕ ਤੇ ਲੋੜਵੰਦ ਲਾਭਪਾਤਰੀ ਪੰਜਾਬ ਦੀ ਆਪ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਪਟਿਆਲਾ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨੇ ਦੱਸਿਆ ਕਿ ਇਸ ਦੌਰਾਨ ਆਪ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨਾਲ ਵੀ ਮੀਟਿੰਗ ਕੀਤੀ ਗਈ ਤੇ ਪਾਰਟੀ ਦੀ ਬਿਹਤਰੀ ਲਈ ਵੱਖ-ਵੱਖ ਮੁੱਦਿਆਂ ਸਮੇਤ ਪੰਜਾਬ ਦੀ ਆਪ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਕੀਤੇ ਜਾ ਰਹੇ ਲਾਮਿਸਾਲ ਕਾਰਜਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਦਲਬੀਰ ਸਿੰਘ ਯੂਕੇ ਵੀ ਮੌਜੂਦ ਸਨ। Arvind Kejriwal