ਸਮੂਹ ਮੰਤਰੀਆਂ ਨੇ ਪ੍ਰਤਾਪ ਬਾਜਵਾ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਮੰਗੀ

ਅਜਿਹੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਸੇ ਵੀ ਤਰਾਂ ਦੇ ਮਤਭੇਦ ਪਾਰਟੀ ਪੱਧਰ ‘ਤੇ ਹੱਲ ਕੀਤੇ ਜਾਣ-ਮੰਤਰੀਆਂ ਨੇ ਕਿਹਾ

ਚੰਡੀਗੜ, (ਅਸ਼ਵਨੀ ਚਾਵਲਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜਨਤਕ ਪੱਧਰ ‘ਤੇ ਬਗਾਵਤ ਦਾ ਝੰਡਾ ਚੁੱਕਣ ਲਈ ਸੂਬੇ ਦੇ ਸਾਰੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਤੋਂ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਮਸਲਾ ਮੰਗਲਵਾਰ ਨੂੰ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਗੈਰ-ਰਸਮੀ ਗੱਲਬਾਤ ਦੌਰਾਨ ਵਿਚਾਰਿਆ ਗਿਆ।  ਇਸ ਦੌਰਾਨ ਮੰਤਰੀਆਂ ਅਤੇ ਕਾਂਗਰਸ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੇ ਬਾਜਵਾ ਖ਼ਿਲਾਫ਼ ਕਾਰਵਾਈ ਦੀ ਲੋੜ ਬਾਰੇ ਸਹਿਮਤੀ ਪ੍ਰਗਟਾਈ  ਉਨਾਂ ਕਿਹਾ ਕਿ ਪਾਰਟੀ ਮੰਚ ‘ਤੇ ਆਪਣੇ ਵਿਚਾਰ ਰੱਖਣ ਦੀ ਕਈ ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਬਾਜਵਾ ਮੀਡੀਆ ਅਤੇ ਹੋਰ ਥਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਅਗਵਾਈ ਵਾਲੀ ਸਰਕਾਰ ਦੀ ਲਗਾਤਾਰ ਆਲੋਚਨਾ ਕਰਦੇ ਆ ਰਹੇ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here